DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ’ਚ ਜੁਟਿਆ ਪ੍ਰਸ਼ਾਸਨ

ਪਟਿਆਲਾ ਵਿੱਚ ਨਵੰਬਰ ’ਚ ਆਰੰਭ ਹੋਣਗੇ ਸਮਾਗਮ; ਡੀ ਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੀ ਹੋਈ ਡੀ ਸੀ ਪ੍ਰੀਤੀ ਯਾਦਵ। -ਫੋਟੋ: ਭੰਗੂ
Advertisement

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਵਾਉਣ ਦੇ ਫੈਸਲੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਨਵੰਬਰ ਮਹੀਨੇ ਹੋਣ ਵਾਲੇ ਵੱਡੇ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੱਸਿਆ ਕਿ ਨਵੰਬਰ ਦੌਰਾਨ ਪਟਿਆਲਾ ਵਿੱਚ ਜਿੱਥੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਇੱਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ, ਉਥੇ ਹੀ ਬਾਕੀ ਸਬ ਡਿਵੀਜ਼ਨਾਂ ਵਿੱਚ ਵੀ ਕੀਰਤਨ ਸਮਾਗਮ ਤੇ ਕਵੀ ਦਰਬਾਰ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਨਗਰ ਕੀਰਤਨ ਰਾਤ ਨੂੰ ਪਟਿਆਲਾ ਵਿੱਚ ਪੁੱਜੇਗਾ। ਇਨ੍ਹਾਂ ਸਮਾਗਮਾਂ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਚਰਨ ਛੋਹ ਵਾਲੇ ਸਭ ਤੋਂ ਵਧੇਰੇ 36 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਹਨ ਜਿਨ੍ਹਾਂ ਦੇ ਵਿਕਾਸ ਲਈ ਵੱਡੇ ਪ੍ਰਾਜੈਕਟ ਉਲੀਕੇ ਗਏ ਹਨ। ਉਨ੍ਹਾਂ ਨੇ ਸੰਗਤ ਨੂੰ ਵੀ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੀ ਆਪਣੀ ਜਿੰਮੇਵਾਰੀ ਤਨਦੇਹੀ ਤੇ ਪੂਰੀ ਅਕੀਦਤ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ਼ ਸਫ਼ਾਈ, ਸੜਕਾਂ ਦੀ ਮੁਰੰਮਤ, ਸੰਗਤਾਂ ਦੀ ਰਿਹਾਇਸ਼, ਪਾਰਕਿੰਗ ਤੇ ਸਜਾਵਟ ਸਮੇਤ ਹੋਰ ਪ੍ਰਬੰਧਾਂ ਬਾਰੇ ਵੀ ਵਿਸਥਾਰ ’ਚ ਚਰਚਾ ਕੀਤੀ। ਇਸ ਮੌਕੇ ਏ ਡੀ ਸੀ ਦਮਨਜੀਤ ਸਿੰਘ ਮਾਨ, ਨਵਰੀਤ ਕੌਰ ਸੇਖੋਂ ਤੇ ਸਿਮਰਪ੍ਰੀਤ ਕੌਰ, ਐੱਸ ਪੀ ਵੈਭਵ ਚੌਧਰੀ, ਅੱਛਰੂ ਰਾਮ, ਐੱਸ ਡੀ ਐੱਮ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ, ਹਰਜੋਤ ਕੌਰ, ਰਿਚਾ ਗੋਇਲ ਤੇ ਪੀ.ਏ ਜਸਬੀਰ ਸਿੰਘ ਸਮੇਤ ਲੋਕ ਨਿਰਮਾਣ, ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
×