ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਰਾਲੀ ਸਾੜਨ ਤੋਂ ਰੋਕਣ ਲਈ ਜੁਟਿਆ ਪ੍ਰਸ਼ਾਸਨ

ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਰੋਕ ਲਾਉਣ ਲਈ ਬਣਾਈ ਗਈ ਰਣਨੀਤੀ ਨੂੰ ਲਾਗੂ ਕਰਨ ਸਬੰਧੀ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੁਣ ਤੋਂ ਹੀ ਚੌਕਸ ਕਰ ਦਿੱਤਾ ਹੈ। ਇੱਥੇ ਸਮੂਹ ਐੱਸਡੀਐੱਮਜ਼ ਤੇ ਮੁੱਖ ਖੇਤੀਬਾੜੀ...
Advertisement

ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਰੋਕ ਲਾਉਣ ਲਈ ਬਣਾਈ ਗਈ ਰਣਨੀਤੀ ਨੂੰ ਲਾਗੂ ਕਰਨ ਸਬੰਧੀ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੁਣ ਤੋਂ ਹੀ ਚੌਕਸ ਕਰ ਦਿੱਤਾ ਹੈ। ਇੱਥੇ ਸਮੂਹ ਐੱਸਡੀਐੱਮਜ਼ ਤੇ ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਨ ਇੰਜਨੀਅਰ ਅਤੇ ਸਹਿਕਾਰਤਾ ਵਿਭਾਗ ਦੇ ਉਪ ਰਜਿਸਟਰਾਰ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ 114 ਪਿੰਡਾਂ ’ਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਖ਼ਰੀਦ ਨਹੀਂ ਕੀਤੀ ਜਾ ਸਕੀ, ਉੱਥੇ ਵੀ ਤੁਰੰਤ ਮਸ਼ੀਨਰੀ ਪਹੁੰਚਾਈ ਜਾਵੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਸਿਫ਼ਾਰਸ਼ ਤਹਿਤ ਸਹਿਕਾਰੀ ਸਭਾਵਾਂ ਵੱਲੋਂ ਮੰਗੀ ਗਈ ਵਾਧੂ ਮਸ਼ੀਨਰੀ ਮੰਗਵਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਐੱਸਡੀਐੱਮਜ਼ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਹਵਾ ਗੁਣਵੱਤਾ ਮਾਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖ਼ਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਤਾਇਨਾਤ ਕੀਤੇ ਜਾਣ ਵਾਲੇ ਪਿੰਡ ਪੱਧਰ ਤੇ ਕਲੱਸਟਰ ਪੱਧਰ ਦੇ ਨੋਡਲ ਅਫ਼ਸਰਾਂ ਦੀਆਂ ਹੁਣੇ ਤੋਂ ਹੀ ਸੂਚੀਆਂ ਬਣਾ ਲਈਆਂ ਜਾਣ ਅਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਦੀ 50 ਕਿਸਾਨਾਂ ’ਤੇ ਤਾਇਨਾਤੀ ਲਈ ਮੈਪਿੰਗ ਕਰ ਲਈ ਜਾਵੇ। ਡਾ. ਪ੍ਰੀਤੀ ਯਾਦਵ ਨੇ ਐੱਸਡੀਐੱਮਜ਼, ਖੇਤੀਬਾੜੀ ਅਫ਼ਸਰ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਸਮੇਤ ਪਰਾਲੀ ਨੂੰ ਸੰਭਾਲਣ ਨਾਲ ਜੁੜੇ ਸਾਰੇ ਸਬੰਧਤਾਂ ਨਾਲ ਬੈਠਕਾਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।

Advertisement
Advertisement