ਐਡਵੋਕੇਟ ਖੱਟੜਾ ਦਾ ਪੰਜਾਬ ਅਚੀਵਰਜ਼ ਐਵਾਰਡ ਨਾਲ ਸਨਮਾਨ
ਪਟਿਆਲਾ ਵੈਲਫੇਅਰ ਸੁਸਾਇਟੀ ਵੱਲੋਂ ਸਮਾਜ ਸੇਵੀ ਕਾਰਜ ਜਾਰੀ ਰੱਖਣ ਦਾ ਐਲਾਨ
ਪਟਿਆਲਾ ਇਲਾਕੇ ਦੀ ਨਾਮਵਰ ਸਖਸ਼ੀਅਤ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੂੰ ਉਨ੍ਹਾਂ ਦੀ ‘ਦਿ ਪਟਿਆਲਾ ਵੈਲਫੇਅਰ ਸੁਸਾਇਟੀ’ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾਣ ਵਾਲੇ ਬਿਹਤਰੀਨ ਕਾਰਜਾਂ ਬਦਲੇ ਦਿ ਟ੍ਰਿਬਿਊਨ ਗਰੁੱਪ ਵੱਲੋਂ ਪਟਿਆਲਾ ਵਿੱਚ ਕਰਵਾਏ ਗਏ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਵਿੱਚ ‘ਪੰਜਾਬ ਅਚੀਵਰਜ਼ ਐਵਾਰਡ-2026’ ਨਾਲ ਸਨਮਾਨਿਤ ਕੀਤਾ ਗਿਆ।
ਸਨਮਾਨ ਪ੍ਰਾਪਤ ਕਰਨ ਉਪਰੰਤ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੇ ਕਿਹਾ ਕਿ ਪਟਿਆਲਾ ਵੈਲਫੇਅਰ ਸੁਸਾਇਟੀ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪਟਿਆਲਾ ਇਲਾਕੇ ਵਿੱਚ ਸਮਾਜ ਸੇਵਾ ਦੇ ਕਾਰਜਾਂ ’ਚ ਜੁਟੀ ਹੋਈ ਹੈ। ਹੁਣ ਤੱਕ ਸੁਸਾਇਟੀ ਵੱਲੋਂ ਅਣਗਿਣਤ ਮੈਡੀਕਲ ਜਾਂਚ ਕੈਂਪ ਅਤੇ ਖ਼ੂਨਦਾਨ ਕੈਂਪ ਲਾਏ ਜਾ ਚੁੱਕੇ ਹਨ। ਵਾਤਾਵਰਨ ਦੀ ਸੰਭਾਲ ਹਿੱਤ ਬੂਟਿਆਂ ਨੂੰ ਪ੍ਰਸ਼ਾਦ ਵਜੋਂ ਵੰਡਣ ਦਾ ਕਾਰਜ ਜਾਰੀ ਹੈ। ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਗਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਵੀ ਕੀਤੀ ਜਾਂਦੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਜਿਮ ਅਤੇ ਖੇਡਾਂ ਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਲੋੜਵੰਦ ਬੱਚਿਆਂ ਨੁੂੰ ਸਟੇਸ਼ਨਰੀ ਅਤੇ ਫੀਸਾਂ ਵਜੋਂ ਸਹਾਇਤਾ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਸਨਮਾਨ ਸੁਸਾਇਟੀ ਵੱਲੋਂ ਕੀਤੇ ਕਾਰਜਾਂ ਦੇ ਬਦਲੇ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੁਸਾਇਟੀ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵਾ ਦੇ ਕਾਰਜ ਲਗਾਤਾਰ ਜਾਰੀ ਰੱਖੇਗੀ।

