ਪ੍ਰਸ਼ਾਸਨ ਤੇ ਪੰਜਾਬੀ ’ਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਚਾਲੇ ਸਮਝੌਤਾ ਸਹੀਬੱਧ : The Tribune India

ਪ੍ਰਸ਼ਾਸਨ ਤੇ ਪੰਜਾਬੀ ’ਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਚਾਲੇ ਸਮਝੌਤਾ ਸਹੀਬੱਧ

ਪ੍ਰਸ਼ਾਸਨ ਤੇ ਪੰਜਾਬੀ ’ਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਚਾਲੇ ਸਮਝੌਤਾ ਸਹੀਬੱਧ

ਖੇਤਰੀ ਪ੍ਰਤੀਨਿਧ

ਪਟਿਆਲਾ, 1 ਜੁਲਾਈ

ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸੰਸਥਾਵਾਂ ਵਿੱਚ ਮਾਨਸਿਕ ਤੰਦਰੁਸਤੀ ਲਈ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨਾਲ ਸਮਝੌਤਾ ਸਹੀਬੱਧ ਕੀਤਾ ਹੈ। 30 ਜੂਨ ਨੂੰ ਕੀਤੇ ਗਏ ਇਸ ਸਮਝੌਤੇ ਤਹਿਤ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਅਧਿਆਪਕ, ਖੋਜਾਰਥੀ ਤੇ ਵਿਦਿਆਰਥੀ ਜ਼ਿਲ੍ਹੇ ਅੰਦਰਲੇ ਬਿਰਧ ਆਸ਼ਰਮਾਂ, ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਸੰਸਥਾਵਾਂ, ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ, ਤਾਂ ਕਿ ਇੱਥੇ ਰਹਿਣ ਵਾਲੇ ਤੇ ਇਲਾਜ ਕਰਵਾਉਣ ਵਾਲਿਆਂ ਦੀ ਮਾਨਸਿਕ ਸਿਹਤਯਾਬੀ ਲਈ ਯਤਨ ਕੀਤੇ ਜਾ ਸਕਣ।

ਯੂਨੀਵਰਸਿਟੀ ਵੱਲੋਂ ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਰਮਿਆਨ ਸਹੀਬੱਧ ਕੀਤੇ ਗਏ ਇਸ ਸਮਝੌਤੇ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਮਝੌਤਾ ਜ਼ਿਲ੍ਹੇ ਅੰਦਰਲੇ ਬਿਰਧ ਆਸ਼ਰਮਾਂ ’ਚ ਇਕੱਲੇਪਣ ਦੀ ਸਮੱਸਿਆ ਨਾਲ ਜੂਝਦਿਆਂ ਮਾਨਸਿਕ ਪ੍ਰੇਸ਼ਾਨੀ ਦੇ ਸ਼ਿਕਾਰ ਬਜ਼ੁਰਗਾਂ, ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਸਮੇਤ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਸੈਂਟਰਾਂ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਣ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗਾ।

ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਸਮਝੌਤੇ ਤਹਿਤ ਉਨ੍ਹਾਂ ਦੇ ਅਧਿਆਪਕ, ਖੋਜਾਰਥੀ ਤੇ ਵਿਦਿਆਰਥੀਆਂ ਵੱਲੋਂ ਮਾਨਸਿਕ ਤਣਾਅ ਦੇ ਸ਼ਿਕਾਰ ਵਿਅਕਤੀਆਂ ਦੀ ਕਾਊਂਸਲਿੰਗ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All