ਖੇਤੀ ਕਾਨੂੰਨ: ਪ੍ਰਨੀਤ ਕੌਰ ਨੇ ਹਾਦਸਾ ਪੀੜਤਾਂ ਨੂੰ ਚੈੱਕ ਵੰਡੇ

ਥਾਪਰ ਚੌਕ ਵਿੱਚ ਵਾਪਰੇ ਹਾਦਸੇ ਦੌਰਾਨ ਗਈਆਂ ਸਨ ਤਿੰਨ ਜਾਨਾਂ

ਖੇਤੀ ਕਾਨੂੰਨ: ਪ੍ਰਨੀਤ ਕੌਰ ਨੇ ਹਾਦਸਾ ਪੀੜਤਾਂ ਨੂੰ ਚੈੱਕ ਵੰਡੇ

ਹਾਦਸਾ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡਦੇ ਹੋਏ ਪ੍ਰਨੀਤ ਕੌਰ।

ਸਰਬਜੀਤ ਸਿੰਘ ਭੰਗੂ

ਪਟਿਆਲਾ, 18 ਅਪਰੈਲ

ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਘਰਸ਼ ਦੌਰਾਨ ਬੀਤੀ 29 ਮਾਰਚ ਨੂੰ ਇਥੇ ਥਾਪਰ ਚੌਕ ’ਤੇ ਤੇਜ਼ ਰਫ਼ਤਾਰ ਇੱਕ ਫਾਰਚੂਨਰ ਗੱਡੀ ਨੇ ਛੇ ਧਰਨਾਕਾਰੀਆਂ ਨੂੰ ਆਪਣੀ ਲਪੇਟ ’ਚ ਲੈ ਲਿਆ ਸੀ। ਇਨ੍ਹਾਂ ਵਿੱਚੋਂ ਰਣਜੀਤ ਨਗਰ ਵਾਸੀ 66 ਸਾਲਾ ਇੰਦਰਜੀਤ ਸਿੰਘ, ਇੰਦਰਪੁਰਾ ਵਾਸੀ 16 ਸਾਲਾ ਪਰਮਵੀਰ ਸਿੰਘ ਤੇ ਏਕਤਾ ਨਗਰ ਦੇ ਵਾਸੀ 2 ਸਾਲਾ ਯਸ਼ ਦੀ ਮੌਤ ਹੋ ਗਈ ਸੀ, ਜਦਕਿ ਰਣਜੀਤ ਨਗਰ ਦੇ ਗੁਰਪ੍ਰੀਤ ਸਿੰਘ, ਭਾਰਤ ਨਗਰ ਵਾਸੀ ਰਾਹੁਲ ਅਤੇ ਏਕਤਾ ਨਗਰ ਦੀ ਰੇਨੂੰ ਬਾਲਾ ਦੇ ਸੱਟਾਂ ਲੱਗੀਆਂ ਸਨ।

ਮ੍ਰਿਤਕਾਂ ਨੂੰ ਕਿਸਾਨੀ ਮੋਰਚੇ ਦੇ ਸ਼ਹੀਦ ਮੰਨਦਿਆਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਦੀ ਤਰਫੋਂ ਇਨ੍ਹਾਂ ਤਿੰਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ, ਜਦ ਕਿ ਤਿੰਨਾਂ ਜ਼ਖ਼ਮੀਆਂ ਨੂੰ ਵੀ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ। ਇਹ ਸਹਾਇਤਾ ਰਾਸ਼ੀ ਉਨ੍ਹਾਂ ਨੇ ਅੱਜ ਇਥੇ ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿੱਚ ਕੀਤੇ ਗਏ ਇੱਕ ਸੰਖੇਪ ਸਮਾਗਮ ਦੌਰਾਨ ਸੌਂਪੀ। ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨ ਥੋਪਣ ਦੀ ਨਿਖੇਧੀ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਇਸ ਮਸਲੇ ’ਤੇ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦਾ ਤਰਕ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਅਤੇ ਪੰਜਾਬ ਦੀ ਖਾਤਰ ਜਿਥੇ ਆਪਣੀ ਪਹਿਲੀ ਸਰਕਾਰ ਦੌਰਾਨ ਪਾਣੀਆਂ ਸਬੰਧੀ ਸਮਝੌਤਾ ਰੱਦ ਕਰ ਦਿੱਤਾ ਸੀ, ਉਥੇ ਹੀ ਐਤਕੀਂ ਇਨ੍ਹਾਂ ਮਾਰੂ ਕਾਨੂੰਨਾਂ ਖ਼ਿਲਾਫ਼ ਵੀ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾ ਚੁੱਕਿਆ ਹੈ।

ਇਸੇ ਦੌਰਾਨ ਹਾਦਸੇ ’ਚ ਵਾਲ-ਵਾਲ ਬਚੇ ਪ੍ਰੋ. ਅਜੈਬ ਸਿੰਘ ਟਿਵਾਣਾ ਨੇ ਵੀ ਹਾਦਸਾ ਪੀੜਤਾਂ ਦੀ ਜਿਥੇ ਨਿੱਜੀ ਤੌਰ ’ਤੇ ਵਿੱਤੀ ਮਦਦ ਕੀਤੀ, ਉਥੇ ਹੀ ਸੋਸ਼ਲ ਮੀਡੀਆ ਰਾਹੀਂ ਹੋਰਨਾਂ ਸੰਗੀ-ਸਾਥੀਆਂ ਨੂੰ ਮਦਦ ਲਈ ਪ੍ਰੇੇੇਰਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All