ਅਕਾਲੀ ਉਮੀਦਵਾਰ ਰੱਖੜਾ ਤੇ ਬਿੱਟੂ ਪੁੱਜੇ ਭਾਈ ਢੱਡਰੀਆਂ ਵਾਲੇ ਦੇ ਦੁਆਰ

ਅਕਾਲੀ ਉਮੀਦਵਾਰ ਰੱਖੜਾ ਤੇ ਬਿੱਟੂ ਪੁੱਜੇ ਭਾਈ ਢੱਡਰੀਆਂ ਵਾਲੇ ਦੇ ਦੁਆਰ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਮੌਕੇ ਸੁਰਜੀਤ ਸਿੰਘ ਰੱਖੜਾ ਤੇ ਜਸਪਾਲ ਸਿੰਘ ਬਿੱਟੂ ਚੱਠਾ।

ਪੱਤਰ ਪ੍ਰੇਰਕ

ਪਟਿਆਲਾ, 21 ਜਨਵਰੀ

ਅਕਾਲ ਤਖ਼ਤ ਸਾਹਿਬ ਤੋਂ ਲੈ ਕੇ ਕਈ ਵਿਵਾਦਾਂ ਵਿੱਚ ਘਿਰੇ ਰਹੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦਰ ’ਤੇ ਅੱਜ ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਪੁੱਜੇ। ਉਨ੍ਹਾਂ ਨੇ ਭਾਈ ਢੱਡਰੀਆਂ ਵਾਲਿਆਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੀਨੀਅਰ ਅਕਾਲੀ ਨੇਤਾ ਚਰਨਜੀਤ ਸਿੰਘ ਰੱਖੜਾ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ, ਬਲਵੰਤ ਸਿੰਘ ਸਾਬਕਾ ਸਰਪੰਚ ਚੂਹੜਪੁਰ ਤੇ ਸਰਕਲ ਪ੍ਰਧਾਨ ਜਗਰੂਪ ਸਿੰਘ ਫ਼ਤਿਹਪੁਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਭਾਈ ਢੱਡਰੀਆਂ ਵਾਲਿਆਂ ਦਾ ਅਕਾਲ ਤਖ਼ਤ ਸਾਹਿਬ, ਦਮਦਮੀ ਟਕਸਾਲ ਨਾਲ ਵਿਵਾਦ ਚੱਲਦਾ ਰਿਹਾ ਹੈ, ਇਸ ਤੋਂ ਇਲਾਵਾ ਉਹ ਕਈ ਹੋਰ ਵਿਵਾਦਾਂ ਵਿੱਚ ਵੀ ਘਿਰੇ ਰਹੇ ਹਨ, ਸਾਰੇ ਵਿਵਾਦਾਂ ਨੂੰ ਦਰ ਕਿਨਾਰਾ ਕਰਕੇ ਸੁਰਜੀਤ ਸਿੰਘ ਰੱਖੜਾ ਅੱਜ ਭਾਈ ਢੱਡਰੀਆਂ ਵਾਲਿਆਂ ਦੇ ਪ੍ਰਮੇਸ਼ਵਰ ਦੁਆਰ ਗੁਰਦੁਆਰਾ ਸਾਹਿਬ ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਭਾਈ ਢੱਡਰੀਆਂ ਵਾਲਿਆਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੁਰਜੀਤ ਸਿੰਘ ਰੱਖੜਾ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਆਖਿਆ ਕਿ ਰੱਖੜਾ ਪਰਿਵਾਰ ਦਾ ਉਹ ਹਮੇਸ਼ਾ ਸਤਿਕਾਰ ਕਰਦੇ ਹਨ ਕਿਉਂਕਿ ਇਸ ਪਰਿਵਾਰ ਨੇ ਹਮੇਸ਼ਾ ਹੀ ਸਮਾਜ ਸੇਵਾ, ਕਿਸਾਨੀ ਹਿਤਾਂ ਦੀ ਅਤੇ ਇਨਸਾਨੀਅਤ ਦੇ ਰਿਸ਼ਤਿਆਂ ਦੀ ਗੱਲ ਕੀਤੀ ਹੈ। ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਬਹੁਤ ਹੀ ਉੱਚ ਕੋਟੀ ਦਾ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਨੂੰ ਸਿੱਧੇ ਰਸਤੇ ਪਾਉਣ ਦੀ ਗੱਲ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All