ਅਕਾਲੀ ਦਲ ਅੰਮ੍ਰਿਤਸਰ ਨੇ ਰੋਸ ਮਾਰਚ ਕੀਤਾ
ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਦੀ ਅਪੀਲ ਕਰਦਿਆਂ ਡੀ ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਇਕਾਈ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ,...
Advertisement
ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਦੀ ਅਪੀਲ ਕਰਦਿਆਂ ਡੀ ਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਇਕਾਈ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ ਤੇ ਹਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਨਾਮ ’ਤੇ ਐੱਸ ਡੀ ਐੱਮ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਨੌਨਿਹਾਲ ਸਿੰਘ, ਸੁੱਖਾ ਸਿੰਘ ਤੇ ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਚੀਮਾ ਆਦਿ ਮੌਜੂਦ ਸਨ।
Advertisement
Advertisement