ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਕਰਾਰ
ਕਿਸਾਨਾਂ ਦੇ ਹੱਕਾਂ ਲਈ ਲਡ਼ੇਗਾ ਅਕਾਲੀ ਦਲ: ਝਿੰਜਰ
Advertisement
ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ (ਜ਼ਿਲ੍ਹਾ ਪਟਿਆਲਾ) ਜਥੇਦਾਰ ਗੁਰਬਚਨ ਸਿੰਘ ਸੈਦਖੇੜੀ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਪਾਰਟੀ ਵਰਕਰਾਂ ਨੇ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਅਤੇ ਇਸ ਨੀਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਸ੍ਰੀ ਝਿੰਜਰ ਨੇ ਕਿਹਾ ਕਿ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ ਅਤੇ ਹਰ ਸਮੇਂ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜਦੀ ਆ ਰਹੀ ਹੈ ਅਤੇ ਭਵਿੱਖ ਵਿਚ ਵੀ ਇਹ ਲੜਾਈ ਜਾਰੀ ਰਹੇਗੀ। ਇਸ ਮੌਕੇ ਹਾਜ਼ਰ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਨਾ ਲਈ ਤਾਂ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਜਾਇਜ਼ ਦੱਸਦੇ ਹੋਏ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਦੀ ਜ਼ਮੀਨ ਨੂੰ ਉਨ੍ਹਾਂ ਦੀ ਮਰਜ਼ੀ ਦੇ ਬਿਨਾਂ ਨਹੀਂ ਲੈਣ ਦੇਣਗੇ। ਇਸ ਮੌਕੇ ਵਰਕਰਾਂ ਨੇ ਝਿੰਜਰ ਦਾ ਸਨਮਾਨ ਵੀ ਕੀਤਾ। ਇਸ ਮੌਕੇ ਦਵਿੰਦਰ ਸਿੰਘ ਟਹਿਲਪੁਰਾ, ਚਮਕ ਸਿੰਘ ਸੈਦਖੇੜੀ, ਵਲੈਤ ਸਿੰਘ, ਨਿਸ਼ਾਨ ਸਿੰਘ, ਗੁਰਸ਼ਰਨ ਸਿੰਘ, ਨਰਿੰਦਰ ਸਿੰਘ ਤੇ ਗੁਲਜ਼ਾਰ ਸਿੰਘ ਆਦਿ ਮੌਜੂਦ ਸਨ।
Advertisement
Advertisement