ਅਕਾਲੀ ਦਲ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਬੀਜ ਵੰਡਿਆ
ਲੋਕ ਸਭਾ ਹਲਕਾ ਪਟਿਆਲਾ ਦੇ ਮੁਖੀ ਐੱਨ ਕੇ ਸ਼ਰਮਾ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਅਤੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼ੁਤਰਾਣਾ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ ਗਿਆ।
ਅਕਾਲੀ ਆਗੂ ਐੱਨ ਕੇ ਸ਼ਰਮਾ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਇੱਕ ਲੱਖ ਏਕੜ ਲਈ ਕਣਕ ਦਾ ਬੀਜ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਔਖੇ ਸਮੇਂ ਵਿੱਚ ਅਕਾਲੀ ਦਲ ਤੋਂ ਬਿਨਾਂ ਕਿਸੇ ਵੀ ਸਿਆਸੀ ਪਾਰਟੀ ਨੇ ਪੰਜਾਬੀਆਂ ਦੀ ਬਾਂਹ ਨਹੀਂ ਫੜੀ। ਹਲਕਾ ਇੰਚਾਰਜ ਕਬੀਰ ਦਾਸ ਨੇ ਕਿਹਾ ਕਿ ਹਲਕਾ ਸੁਤਰਾਣਾਂ ’ਚ 300 ਏਕੜ ਕਣਕ ਦਾ ਨੂੰ ਬੀਜ ਵੰਡਿਆ ਹੈ ਜਦੋਂ ਕਿ ਇਸ ਤੋਂ ਪਹਿਲਾਂ 250 ਏਕੜ ਕਣਕ ਦਾ ਬੀਜ ਹੋਰਨਾਂ ਜ਼ਿਲ੍ਹਿਆਂ ਵਾਸਤੇ ਭੇਜਿਆ ਹੈ।
ਇਸ ਮੌਕੇ ਜ਼ਿਲ੍ਹਾ ਸਕੱਤਰ ਜਰਨਲ ਲਖਵਿੰਦਰ ਸਿੰਘ ਮੌਲਵੀਵਾਲਾ, ਗੁਰਬਚਨ ਸਿੰਘ ਮੌਲਵੀਵਾਲਾ, ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਜੋਗਿੰਦਰ ਸਿੰਘ ਬਾਵਾ, ਸੁਰਜੀਤ ਸਿੰਘ ਮਾਹਲ, ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ, ਨਰਿੰਦਰ ਸਿੰਘ ਬਜਾਜ, ਯਾਦਵਿੰਦਰ ਸਿੰਘ ਨਿਆਲ, ਗੁਰਨਾਮ ਸਿੰਘ ਵੜੈਚ, ਦਲਜੀਤ ਸਿੰਘ ਸਾਗਰਾ, ਸੁਖਵਿੰਦਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਜਹਾਂਗੀਰ, ਮਾਨ ਸਿੰਘ, ਕ੍ਰਿਸ਼ਨ ਸਿੰਘ ਦਗਾਲ ਅਤੇ ਗੁਰਮੁੱਖ ਸਿੰਘ ਸ਼ੁਤਰਾਣਾ ਆਦਿ ਮੌਜੂਦ ਸਨ।
