ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਦਾ ਸਨਮਾਨ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 9 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਨੌਜਵਾਨ ਆਗੂ ਜਗਮੀਤ ਸਿੰਘ ਹਰਿਆਊ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਗਮੀਤ ਸਿੰਘ ਹਰਿਆਊ ਦੀ ਨਿਯੁਕਤੀ ਨੂੰ ਲੈ ਕੇ ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਸਰਕਲ ਜਥੇਦਾਰਾਂ ਗੁਰਦੀਪ ਸਿੰਘ ਖਾਂਗ, ਜਥੇਦਾਰ ਜੋਗਿੰਦਰ ਸਿੰਘ ਬਾਵਾ ਸ਼ੇਰਗੜ੍ਹ, ਜਥੇਦਾਰ ਸਰਵਨ ਸਿੰਘ ਗੁਲਾੜ, ਜਥੇਦਾਰ ਸੁਰਜੀਤ ਸਿੰਘ ਮਾਹਲ, ਜਥੇਦਾਰ ਰਣਜੀਤ ਸਿੰਘ ਸ਼ਾਹੀ, ਜਥੇਦਾਰ ਤਰਲੋਕ ਸਿੰਘ ਚੁਪਕੀ, ਸ਼ਹਿਰੀ ਪ੍ਰਧਾਨ ਬਾਬੂ ਵਿਸ਼ਾਲ ਗੋਇਲ ਅਤੇ ਜਥੇਦਾਰ ਯਾਦਵਿੰਦਰ ਸਿੰਘ ਨਿਆਲ ਸਮੇਤ ਇਲਾਕੇ ਦੀਆਂ ਕਈ ਪੰਚਾਇਤਾਂ ਅਤੇ ਪਤਵੰਤੇ ਵਿਅਕਤੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਜੁਝਾਰੂ ਜਥੇਬੰਦੀ ਹੈ ਜਿਸ ਨੇ ਆਪਣੇ ਇੱਕ ਸਦੀ ਦੇ ਇਤਿਹਾਸ ਵਿੱਚ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਲੜਾਈ ਲੜੀ ਹੈ। ਜ਼ਿਕਰਯੋਗ ਹੈ ਕਿ ਹਰਿਆਊ ਪਰਿਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨਜ਼ਦੀਕੀ ਪਰਿਵਾਰਾਂ ’ਚੋਂ ਇੱਕ ਹੈ।