DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

power cuts: ਬਿਜਲੀ ਦੇ ਕੱਟਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਧਰਨਾ

ਸੂੁਬੇ ’ਚ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਦਫਤਰ ਮੂਨਕ ਅੱਗੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਦੀ ਅਗਵਾਈ ਵਿੱਚ ਧਰਨਾ ਦਿੱਤਾ। ਇਸ ਮੌਕੇ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਬਿਜਲੀ...

  • fb
  • twitter
  • whatsapp
  • whatsapp
featured-img featured-img
ਧਰਨੇ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ।
Advertisement
ਸੂੁਬੇ ’ਚ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਦਫਤਰ ਮੂਨਕ ਅੱਗੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਦੀ ਅਗਵਾਈ ਵਿੱਚ ਧਰਨਾ ਦਿੱਤਾ। ਇਸ ਮੌਕੇ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਅਸਮਰੱਥ ਰਹੀ ਹੈ ਅਤੇ ਪਿਛਲੇ ਦਿਨਾਂ ਵਿੱਚ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸਪਲਾਈ ਦੇਣਾ ਯਕੀਨੀ ਬਣਾਵੇ| ਸ੍ਰੀ ਖੰਡੇਬਾਦ ਨੇ ਦਾਅਵਾ ਕੀਤਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਸੀ ਉਦੋਂ ਬਿਜਲੀ ਦਾ ਬਹੁਤ ਜ਼ਿਆਦਾ ਉਤਪਾਦਨ ਹੋਇਆ ਸੀ ਪਰ ਬਾਅਦ ’ਚ ਕਾਂਗਰਸ ਸਰਕਾਰ ਜਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਯੂਨਿਟ ਬਿਜਲੀ ਵੀ ਪੈਦਾ ਨਹੀਂ ਕੀਤੀ, ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਡੂੰਘੇ ਬਿਜਲੀ ਸੰਕਟ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਪ੍ਰਬੰਧ ਦੀ ਹਾਲਤ ਨਿੱਘਰੀ ਹੋਈ ਹੈ। ਬੇਰੁਜ਼ਗਾਰੀ, ਮਹਿੰਗਾਈ ਤੇ ਦਿਨ ਦਿਹਾੜੇ ਲੁੱਟਮਾਰ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਅਤੇ ਕਿਸਾਨ ਮਜ਼ਦੂਰ ਵਪਾਰੀ ਸਾਰੇ ਹੀ ਇਹ ਸਰਕਾਰ ਤੋਂ ਤੰਗ ਹਨ। ਇਸ ਮੌਕੇ ਗੁਰਦੀਪ ਸਿੰਘ ਮਕੋਰੜ ਸਾਹਿਬ, ਨਿਰਮਲ ਸਿੰਘ ਕੜੈਲ ਸੇਵਾ ਸਿੰਘ ਬੱਲਰਾਂ,ਗੁਰਵਿੰਦਰ ਸਿੰਘ ਸ਼ੇਰਗੜ੍ਹ, ਜਗਰਾਜ ਸਿੰਘ ਬਾਗੜੀ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

Advertisement

Advertisement

Advertisement
×