ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 27 ਫਰਵਰੀ
ਇੱਥੋਂ ਦੇ ਬਾਈਪਾਸ ਨੇੜੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸਰਕਲ ਪ੍ਰਧਾਨ ਰਣਜੀਤ ਸਿੰਘ ਸਿੱਧੂ ਰਾਣਾ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿੱਚ ਮਹਿੰਦਰ ਕੁਮਾਰ ਪੱਪੂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਚੀਮਾ, ਬਲਵਿੰਦਰ ਸਿੰਘ ਨੇਪਰਾਂ, ਹਰਪਾਲ ਸਿੰਘ ਸਰਾਓ, ਜਸਪਾਲ ਸਿੰਘ ਅਤੇ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ ਸਮੇਤ ਹੋਰਨਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਵੱਲੋਂ ਪਹਿਲੀ ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਤਿੱਖਾ ਰੋਸ ਹੈ। ਵਾਅਦਿਆਂ ਦੀ ਪੂਰਤੀ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਘਨੌਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਨੂੰ ਲੈ ਕੇ ਪਹਿਲੀ ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਅਕਾਲੀ ਵਰਕਰਾਂ ਦੀ ਹਲਕਾ ਪੱਧਰੀ ਲਾਮਬੰਦੀ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਅਤੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਸ਼ਮੂਲੀਅਤ ਕੀਤੀ।ਕਾਂਗਰਸ ਦੀਆਂ ਨੀਤੀਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਕੇ ਕੀਤਾ ਜਾਵੇਗਾ।