ਨਕਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ

ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਧਰਨੇ

ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖ਼ਿਲਾਫ਼ ਧਰਨੇ

ਸਮਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਹਿਸੀਲ ਕੰਪਲੈਕਸ ਅੱਗੇ ਲਗਾਏ ਗਏ ਧਰਨੇ ਦਾ ਦ੍ਰਿਸ਼।

ਰਵੇਲ ਸਿੰਘ ਭਿੰਡਰ
ਪਟਿਆਲਾ, 6 ਅਗਸਤ

ਪੰਜਾਬ ਵਿੱਚ ਨਕਲੀ ਸ਼ਰਾਬ ਨਾਲ ਸਵਾ ਸੌ ਦੇ ਕਰੀਬ ਹੋਈਆਂ ਮੌਤਾਂ ਤੇ ਹੋਰ ਚੱਲ ਰਹੇ ਨਾਜਾਇਜ਼ ਧੰਦਿਆਂ ਖ਼ਿਲਾਫ਼ ਅਤੇ ਐੱਸਸੀ ਭਾਈਚਾਰੇ ਦੀਆਂ ਮੰਗਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਰੋਸ ਧਰਨੇ ਲਾਏ ਗਏ। ਇਸ ਦੌਰਾਨ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਟਿਆਲਾ, ਕਲਿਆਣ, ਡਕਾਲਾ ਸਮੇਤ ਹੋਰ ਦਰਜਨਾਂ ਪਿੰਡਾਂ ਵਿਚ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦਲਿਤ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀਆਂ ਸਹੂਲਤਾਂ ਤੋਂ ਵਾਂਝੇ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੋਵੇਗਾ। ਇਸ ਮੌਕੇ ਐੱਸਸੀ ਵਿੰਗ ਵੱਲੋਂ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਰਿੰਦਰਪਾਲ ਸਿੰਘ ਟੌਹੜਾ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਹਰਿੰਦਰ ਸਿੰਘ ਬੱਬੂ ਤੇ ਜਸਪਾਲ ਸਿੰਘ ਬਿੱਟੂ ਚੱਠਾ ਆਦਿ ਸ਼ਾਮਲ ਸਨ।

ਸਮਾਣਾ (ਸੁਭਾਸ਼ ਚੰਦਰ); ਸੂਬੇ ਵਿੱਚ ਕੁਝ ਦਿਨ ਪਹਿਲਾਂ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਸੈਂਕੜੇ ਤੋਂ ਵੱਧ ਮੌਤਾਂ ਤੋਂ ਭੜਕੇ ਸ਼੍ਰੋਮਣੀ ਅਕਲੀ ਦਲ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਵੀਰਵਾਰ ਨੂੰ ਅਕਾਲੀ ਦਲ ਸਮਾਣਾ ਵੱਲੋਂ ਤਹਿਸੀਲ ਕੰਪਲੈਕਸ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।

ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨਸੂਪੁਰ, ਅਕਾਲੀ ਦਲ ਸ਼ਹਿਰੀ ਪ੍ਰਧਾਨ ਸੁਭਾਸ਼ ਪੰਜਰਥ ਅਤੇ ਐੱਸ.ਸੀ. ਵਿੰਗ ਸਮਾਣਾ ਦੇ ਸ਼ਹਿਰੀ ਪ੍ਰਧਾਨ ਮਾਸਟਰ ਮਲਕੀਤ ਸਿੰਘ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਜਦੋਂ ਕਿ ਸ਼ਰਾਬ ਮਾਫੀਆ ਦੇ ਅਸਲ ਦੋਸ਼ੀਆਂ ਦੇ ਚਿਹਰੇ ਜਨਤਕ ਤੌਰ ’ਤੇ ਲੋਕਾਂ ਸਾਹਮਣੇ ਲਿਆਉਣੇ ਚਾਹੀਦੇ ਹਨ। ਉਨ੍ਹਾਂ ਨਕਲੀ ਸ਼ਰਾਬ ਮਾਮਲੇ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ।
ਘਨੌਰ (ਗੁਰਪ੍ਰੀਤ ਸਿੰਘ): ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਜਹਿਰੀਲੀ ਸ਼ਰਾਬ ਪੀਣ ਕਾਰਨ ਸੈਂਕੜੇ ਵਿਅਕਤੀਆਂ ਦੀ ਹੋਈ ਮੌਤ ਸਬੰਧੀ ਜਾਂਚ ਅਤੇ ਲੋੜਵੰਦ ਪਰਿਵਾਰਾਂ ਦੇ ਰੱਦ ਕੀਤੇ ਗਏ ਨੀਲੇ ਕਾਰਡ ਧਾਰਕ ਬਹਾਲ ਕਰਵਾਉਣ ਦੀ ਮੰਗ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਘਨੌਰ ਦੇ ਪਿੰਡ ਸੂਹਰੋਂ ਅਤੇ ਸੰਧਾਰਸੀ ਸਮੇਤ ਹੋਰਨਾਂ ਪਿੰਡਾਂ ਵਿੱਚ ਅਕਾਲੀ ਵਰਕਰਾਂ ਵੱਲੋਂ ਪਾਰਟੀ ਆਗੂਆਂ ਨਾਗਰ ਸਿੰਘ, ਬਹਾਦਰ ਸਿੰਘ ਖੈਰਪੁਰ ਜੱਟਾਂ, ਪਵਿੱਤਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਸੰਧਾਰਸੀ, ਸੁਰਿੰਦਰ ਸਿੰਘ ਅਤੇ ਰਾਮ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All