ਦੇਵੀਗੜ੍ਹ: ਹਲਕਾ ਸਨੌਰ ਦੇ ਪਿੰਡ ਜੁਲਾਹਖੇੜੀ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਮੌਜੂਦਗੀ ਵਿੱਚ ਪਰਿਵਾਰਾਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਆਗੂਆਂ ਵਿੱਚ ਸੁਰਿੰਦਰ ਸਿੰਘ ਨੰਬਰਦਾਰ ਜੁਲਾਹਖੇੜੀ, ਜਥੇਦਾਰ ਬਲਵਿੰਦਰ ਸਿੰਘ ਜੁਲਾਹਖੇੜੀ, ਮਲਕੀਤ ਸਿੰਘ ਸਾਬਕਾ ਸਰਪੰਚ ਜੁਲਾਹਖੇੜੀ, ਸੁਖਰਾਮ, ਮਾਸਟਰ ਸੁਖਦੇਵ ਸਿੰਘ ਜੁਲਾਹਖੇੜੀ ਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹਨ। ਇਨ੍ਹਾਂ ਆਗੂਆਂ ਨੂੰ ਵਿਧਾਇਕ ਪਠਾਣਮਾਜਰਾ ਨੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ‘ਆਪ’ ਵਿੱਚ ਪੂਰਾ ਮਾਣ ਤੇ ਸਤਿਕਾਰ ਮਿਲੇਗਾ। ਇਸ ਮੌਕੇ ਹਰਦੇਵ ਸਿੰਘ ਘੜਾਮ, ਡਾ. ਕਰਮਜੀਤ ਸਿੰਘ, ਗੁਰਪ੍ਰੀਤ ਗੂਰੀ ਤੇ ਹੋਰ ਆਗੂ ਵੀ ਮੌਜੂਦ ਸਨ। -ਪੱਤਰ ਪ੍ਰੇਰਕ