ਪੱਤਰ ਪ੍ਰੇਰਕ
ਪਟਿਆਲਾ, 21 ਜਨਵਰੀ
ਸੀਨੀਅਰ ਅਕਾਲੀ ਆਗੂ ਅਤੇ ਕੌਂਸਲਰ ਵਜੋਂ ਚੋਣ ਲੜ ਚੁੱਕੇ ਹਨੀ ਲੂਥਰਾ ਅੱਜ ਇੱਥੇ ਇਕ ਸਾਦੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਵਕੀਲ ਭਾਈਚਾਰੇ ਅਤੇ ਆਮ ਨੌਜਵਾਨਾਂ ਨੇ ਵੀ ‘ਆਪ’ ਦਾ ਪੱਲਾ ਫੜਿਆ। ਇਸ ਦੌਰਾਨ ਹਨੀ ਲੂਥਰਾ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਨੇ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਅਤੇ ਪਾਰਟੀ ਨੇ ਉਨ੍ਹਾਂ ਨੂੰ ਵਰਤਿਆ ਹੈ। ਇਸ ਮੌਕੇ ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਸਭ ਤੋਂ ਹਰਮਨ ਪਿਆਰੇ ਨੇਤਾ ਹਨ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਪਟਿਆਲਾ ਸ਼ਹਿਰ ਨੂੰ ਤਵੱਜੋ ਨਹੀਂ ਦਿੱਤੀ ਕਿਉਂਕਿ ਜਿਸ ਨੂੰ ਵੀ ਅਕਾਲੀ ਦਲ ਪਟਿਆਲਾ ਸ਼ਹਿਰ ਤੋਂ ਟਿਕਟ ਦਿੰਦਾ ਹੈ, ਉਸ ਨੂੰ ਪਾਰਟੀ ਵੱਲੋਂ ਬਲੀ ਦਾ ਬੱਕਰਾ ਬਣਾਇਆ ਜਾਂਦਾ ਹੈ ਕਿਉਂਕਿ ਬਾਦਲ ਪਰਿਵਾਰ ਅਤੇ ਕੈਪਟਨ ਪਰਿਵਾਰ ਦਾ ਆਪਸ ਵਿਚ ਗੱਠਜੋੜ ਹੈ।