ਘਨੌਰ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਇਸ ਦੇ ਆਗੂਆਂ ਗੁਰਸੇਵ ਸਿੰਘ ਹਰਪਾਲਪੁਰ, ਬਲਵਿੰਦਰ ਸਿੰਘ, ਮੇਵਾ ਸਿੰਘ ਭੰਗੂ, ਇਕਬਾਲ ਸਿੰਘ ਅਤੇ ਹੋਰਾਂ ਦੀ ਸਾਂਝੀ ਅਗਵਾਈ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਚੁਣੇ ਜਾਣ ’ਤੇ ਲੱਡੂ ਵੰਡ ਕੇ ਖੁਸ਼ੀ ਪ੍ਰਗਟ ਕੀਤੀ ਗਈ। ਇਸ ਮੌਕੇ ਪਾਰਟੀ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਆਖਿਆ ਕਿ ਦਾਦੂਵਾਲ ਦੀ ਜਿੱਤ ਬਾਦਲਾਂ ਦੇ ਪਤਨ ਦੀ ਸ਼ੁਰੂਆਤ ਹਰਿਆਣਾ ਕਮੇਟੀ ਦੀ ਚੋਣ ਹਾਰਨ ਨਾਲ ਹੋ ਚੁੱਕੀ ਹੈ। ਹੁਣ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸਾਰੇ ਧੜੇ ਇਕੱਠੇ ਹੋ ਕੇ ਬਾਦਲ ਦਲ ਦਾ ਬੋਰੀ ਬਿਸਤਰਾ ਗੋਲ ਕਰਨ ਦੀ ਤਿਆਰੀ ਖਿੱਚ ਰਹੇ ਹਨ। -ਪੱਤਰ ਪ੍ਰੇਰਕ