ਖੱਚਰ ਰੇਹੜਿਆਂ ’ਤੇ ਚੜ੍ਹ ਕੇ ਅਕਾਲੀਆਂ ਵੱਲੋਂ ਨਿਊ ਮੋਤੀ ਮਹਿਲ ਵੱਲ ਰੋਸ ਮਾਰਚ

ਖੱਚਰ ਰੇਹੜਿਆਂ ’ਤੇ ਚੜ੍ਹ ਕੇ ਅਕਾਲੀਆਂ ਵੱਲੋਂ ਨਿਊ ਮੋਤੀ ਮਹਿਲ ਵੱਲ ਰੋਸ ਮਾਰਚ

ਤੇਲ ਕੀਮਤਾਂ ਵਿਰੁੱਧ ਖੱਚਰ ਰੇਹੜੇ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਤੇ ਹੋਰ ਆਗੂ।

ਰਵੇਲ ਸਿੰਘ ਭਿੰਡਰ
ਪਟਿਆਲਾ, 7 ਜੁਲਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ’ਚ ਅਕਾਲੀ ਵਰਕਰਾਂ ਨੇ ਨਿਵੇਕਲੇ ਢੰਗ ਨਾਲ ਰੋਸ ਪ੍ਰਰਦਸ਼ਨ ਕੀਤਾ। ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਸ਼ਹਿਰ ਦੇ ਵਾਰਡਾਂ ’ਚ ਰੋਸ ਪ੍ਰਦਰਸ਼ਨ ਕਰਨ ਮਗਰੋਂ ਚਾਂਦਨੀ ਚੌਕ ’ਚ ਵੱਡੀ ਇਕੱਤਰਤਾ ਕਰਕੇ ਤੇਲ ਕੀਮਤਾਂ ਤੇ ਨੀਲੇ ਕਾਰਡ ਦੇ ਮੁੱਦੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਤਿੱਖਾ ਰੋਸ ਵਿਖਾਵਾ ਕੀਤਾ। ਇਸ ਮਗਰੋਂ ਅਚਨਚੇਤ ਹੀ ਖੱਚਰ ਰੇਹੜਿਆਂ ਸਮੇਤ ਨਿਊ ਮੋਤੀ ਬਾਗ ਪੈਲੇਸ ਵੱਲ ਮਾਰਚ ਸ਼ੁਰੂ ਕਰ ਦਿੱਤਾ।

ਅਜਿਹੇ ਰੋਸ ਮਾਰਚ ਦੀ ਜਿਉਂ ਹੀ ਪੁਲੀਸ ਨੂੰ ਭਿਣਕ ਪਈ ਤਾਂ ਪੁਲੀਸ ਦਸਤੇ ਰਾਹ ’ਚ ਖੜ ਗਏ, ਅਜਿਹੇ ਕਾਫਲੇ ਨੂੰ ਪੁਲੀਸ ਨੇ ਮੋਦੀ ਕਾਲਜ ਚੌਕ ਕੋਲ ਰੋਕ ਲਿਆ। ਅਜਿਹੇ ਦੌਰਾਨ ਕਿੰਨਾ ਹੀ ਚਿਰ ਅਕਾਲੀ ਵਰਕਰ ਖੱਚਰ ਰੇਹੜਿਆਂ ਸਮੇਤ ਮਹਿਲਾਂ ਵੱਲ ਰੋਸ ਪ੍ਰਦਰਸ਼ਨ ਲਈ ਜਾਣ ਵਾਸਤੇ ਬਜ਼ਿੱਦ ਵੀ ਰਹੇ, ਪ੍ਰੰਤੂ ਪੁਲੀਸ ਬਲਾਂ ਨੇ ਅਜਿਹਾ ਸੰਭਵ ਨਾ ਹੋਣ ਦਿੱਤਾ। 

ਪ੍ਰਧਾਨ ਜੁਨੇਜਾ ਨੇ ਕਿਹਾ ਕਿ ਕੋਵਿਡ ਮਾਹੌਲ ਦੌਰਾਨ ਕਾਂਗਰਸ ਨੇ ਆਪ ਤਾਂ ਰਾਸ਼ਨ ਕੀ ਦੇਣਾ ਸੀ, ਸਗੋਂ ਜਿਹੜਾ ਕੇਂਦਰ ਵੱਲੋਂ ਦਿੱਤਾ ਗਿਆ ਉਹ ਵੀ ਨਹੀਂ ਵੰਡਿਆ ਗਿਆ। ਇਸ ਮੌਕੇ ਸ਼ਹਿਰੀ ਦੇ ਯੂਥ ਪ੍ਰਧਾਨ ਅਵਤਾਰ ਸਿੰਘ ਹੈਪੀ, ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਜਸਵਿੰਦਰਪਾਲ ਸਿਘ ਚੱਢਾ, ਅਕਾਸ਼ ਬਾਕਸਰ, ਸੁਖਬੀਰ ਸਿੰਘ ਸਨੌਰ, ਜੈਦੀਪ ਗੋਇਲ ਆਦਿ ਆਗੂਆਂ ਸ਼ਿਰਕਤ ਕੀਤੀ। ਅਜਿਹੇ ਆਗੂਆਂ ਖ਼ਿਲਾਫ ਕੋਤਵਾਲੀ ਥਾਣਾ ਵੱਲੋਂ ਕੋਵਿੱਡ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ ’ਚ ਐਫ.ਆਈ.ਆਰ ਵੀ ਦਰਜ ਕੀਤੀ ਗਈ ਹੈ,ਜਿਸ ਦੀ ਜ਼ਿਲ੍ਹੇ ਦੀ ਅਕਾਲੀ ਲੀਡਰਸ਼ਿਪ ਨੇ ਨਿਖੇਧੀ ਕੀਤੀ ਹੈ।

ਉਧਰ ਪਟਿਆਲਾ ਦਿਹਾਤੀ ਖੇਤਰ ਦੇ ਸੈਂਕੜੇ ਪਿੰਡਾਂ ਤੇ ਕਸਬਿਆਂ ਤੇ ਸ਼ਹਿਰਾਂ ’ਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਹੋਏ। ਇਨ੍ਹਾਂ ’ਚ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਰਿੰਦਰ ਸਿੰਘ ਬੱਬੂ, ਸਤਵਿੰਦ ਸਿੰਘ ਸ਼ੱਕੂ, ਰਵਿੰਦਰ ਸਿੰਘ ਵਿੰਦਾ, ਗੁਰਧਿਆਨ ਸਿੰਘ ਭਾਨਰੀ ਆਦਿ ਨੇ ਸ਼ਿਰਕਤ ਕੀਤੀ।

ਇਸੇ ਤਰ੍ਹਾਂ ਸ਼ਹਿਰ ਦੇ ਸਾਬਕਾ ਅਕਾਲੀ ਮੇਅਰਾਂ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਸਿੰਘ ਬਜਾਜ ਤੇ ਸਾਬਕਾ ਸ਼ਹਿਰੀ ਯੂਥ ਪ੍ਰਧਾਨ ਕੁਲਵਿੰਦਰ ਸਿੰਘ ਰਿਵਾਜ਼ ਦੀ ਅਗਵਾਈ ਹੇਠ ਅਨਾਰਦਾਨਾ ਚੌਕ ’ਚ ਰੋਸ ਧਰਨਾ ਦਿੱਤਾ ਗਿਆ। ਇਸੇ ਤਰ੍ਹਾਂ ਪਟਿਆਲਾ ਦਿਹਾਤੀ ਅੰਦਰ ਪਟਿਆਲਾ ਦਿਹਾਤੀ ਦੇ ਇੰਚਾਰਜ ਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੋ ਦੇ ਪ੍ਰਧਾਨ ਐਡਵੋਕੋਟ ਸਤਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਵੱਖ ਵੱਖ ਸ਼ਹਿਰ ਤੇ ਪਿੰਡਾਂ ਦੇ ਖੇਤਰਾਂ ’ਚ ਰੋਸ ਪ੍ਰਦਰਸ਼ਨ ਕੀਤੇ ਗਏ।

ਸਨੌਰ (ਸਰਬਜੀਤ ਸਿੰਘ ਭੰਗੂ): ਪੰਜਾਬ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ’ਤੇ ਵਾਧੂ ਵੈਟ ਲਾਊਣ, ਬਿਜਲੀ ਅਤੇ ਪਾਣੀ ਦੇ ਬਿੱਲਾਂ ਵਿੱਚ ਕੀਤੇ  ਗਏ ਵਾਧੇ ਅਤੇ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਰੱਦ ਕਰਨ ਖ਼ਿਲਾਫ਼ ਅਕਾਲੀ ਦਲ ਦੇ ਸੱਦੇ ’ਤੇ ਅੱਜ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਕਸਬਾ ਸਨੌਰ ਅਤੇ ਕਸਬਾ ਬਹਾਦਰਗੜ੍ਹ ’ਚ ਵੀ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤੇ ਗਏ। ਵਿਧਾਇਕ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਿੱਧ ਹੋਈ ਹੈ। ਰੇਤ ਮਾਫੀਆ ਅਤੇ ਸ਼ਰਾਬ  ਮਾਫੀਆ ਪੂਰੀ ਤਰ੍ਹਾਂ ਸਰਗਰਮ ਹਨ। ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈ। 

ਸੰਗਰੂਰ ’ਚ ਅਕਾਲੀਆਂ ਵੱਲੋਂ ਤੇਲ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਸੰਗਰੂਰ (ਮਹਿੰਦਰ ਕੌਰ ਮੰਨੂ): ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਤੇਲ ਦੀਆਂ ਅਸਮਾਨ  ਛੂਹਦੀਆਂ ਕੀਮਤਾਂ ਅਤੇ ਨੀਲੇ ਕਾਰਡ ਦੇ ਮੁੱਦੇ ’ਤੇ ਅੱਜ ਜ਼ਿਲ੍ਹੇ ਵਿੱਚ ਵੱਖੋ ਵੱਖ ਥਾਵਾਂ ’ਤੇ ਆਕਲੀ ਆਗੂਆਂ ਤੇ  ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਰੋਸ ਪ੍ਰਦਰਸ਼ਨਾਂ ਰਾਹੀਂ ਅਕਾਲੀਆਂ ਨੇ  ਕੇਂਦਰ ਅਤੇ ਸੂਬਾ ਸਰਕਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਉੱਪਰ ਆਪਣੇ ਟੈਕਸ  ਵਾਪਿਸ ਲੈਣ ਅਤੇ ਸੂਬੇ ‘ਚ ਵੱਡੀ ਗਿਣਤੀ ਲੋੜਵੰਦ ਲੋਕਾਂ ਦੇ ਕੱਟੇ ਗਏ ਨੀਲੇ  ਕਾਰਡਾਂ ਨੂੰ ਫ਼ਿਰ ਤੋਂ ਬਹਾਲ ਕਰਵਾਉਣ ਦੀ ਮੰਗ ਕੀਤੀ ਗਈ। ਇੱਥੇ ਹਲਕਾ ਸੰਗਰੂਰ ਇੰਚਾਰਜ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਅਕਾਲੀ ਵਰਕਰਾਂ  ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਜ਼ਾਹਰ ਕਰਦਿਆਂ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ  ਕੀਤੀ। ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਪ੍ਰਕਾਸ਼ ਚੰਦ ਗਰਗ  ਨੇ ਕਿਹਾ ਕਿ ਸੂਬਾ ਸਰਕਾਰ ਨੇ ਲੱਖਾਂ ਦੀ ਗਣਤੀ ਵਿਚ ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟ  ਕੇ ਉਨ੍ਹਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All