ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 4 ਜੂਨ
ਜੂਨ 1984 ਘੱਲੂਘਾਰੇ ਦੌਰਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮੁੱਖਵਾਕ ਉਪਰੰਤ ਸਿੱਖ ਇਤਿਹਾਸ ’ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਜੂਨ 1984 ਅਜਿਹੀ ਘਟਨਾ ਹੈ, ਜਿਸ ਦਾ ਜ਼ਖ਼ਮ ਰਹਿੰਦੀ ਦੁਨੀਆ ਤੱਕ ਸਿੱਖ ਜਗਤ ਦੇ ਮਨਾਂ ’ਚ ਰਿਸਦਾ ਰਹੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਨੇਕਾਂ ਸਿੰਘਾਂ ਨੇ ਸ਼ਹੀਦੀ ਪਾਈ, ਜਿਨ੍ਹਾਂ ਨੂੰ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ।