ਗੁਰਪ੍ਰੀਤ ਸਿੰਘ
ਘਨੌਰ, 6 ਮਈ
ਪਿੰਡ ਅਜਰਾਵਰ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ ਵਿੱਚ ਨਰਿੰਦਰ ਸਿੰਘ ਸਿੱਧੂ ਅਤੇ ਗੁਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਆਲਮਪੁਰ, ਬਹਾਦਰਗੜ੍ਹ, ਸਮਾਣਾ, ਅਜਰਾਵਰ, ਮਹਿਮਦਪੁਰ ਸਮੇਤ ਦੋ ਦਰਜਨ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦਾ ਉਦਘਾਟਨ ਕੌਮਾਂਤਰੀ ਕਬੱਡੀ ਖਿਡਾਰੀ ਤੇ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾਈ ਜੁਆਇੰਟ ਸਕੱਤਰ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਖੁਸ਼ਦੀਪ ਸਿੰਘ ਟਿੰਕੂ ਘਨੌਰ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਖੇਡ ਦੀ ਭਾਵਨਾ ਨਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪ੍ਰੇਰਿਆ ਤੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਨੌਜਵਾਨ ਵਰਗ ਨਸ਼ਿਆਂ ਦੀ ਅਲਾਮਤ ਤੋਂ ਬਚ ਸਕੇ। ਇਸ ਟੂਰਨਾਮੈਂਟ ਵਿੱਚ ਆਲਮਪੁਰ ਦੀ ਟੀਮ ਨੇ ਪਹਿਲਾ ਅਤੇ ਮਹਿਮਦਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਜੇਤੂ ਟੀਮਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ।