ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ : The Tribune India

ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼

ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼

ਪੱਤਰ ਪ੍ਰੇਰਕ

ਪਾਤੜਾਂ, 7 ਦਸੰਬਰ

ਸਰਕਾਰੀ ਕਾਲਜ ਨਿਆਲ-ਪਾਤੜਾਂ ਦੇ ਇਲੀਜੀਬਲ ਗੈਸਟ ਫੈਕਲਟੀ ਨੇ ਸਰਕਾਰ ਵੱਲੋਂ 645 ਲੈਕਚਰਾਰ ਕਾਲਜ ਕੇਡਰ ਦੀ ਭਰਤੀ ਬਾਰੇ ਕੀਤੇ ਐਲਾਨ ਦੇ ਮੱਦੇਨਜ਼ਰ ਕਿਹਾ ਕਿ ਇਹ ਭਰਤੀ ਪਹਿਲਾਂ ਤੋਂ ਰੈਗੂਲਰ ਪ੍ਰੋਫੈਸਰਾਂ ਦੀ ਤਰ੍ਹਾਂ ਕੰਮ ਕਰਦੇ ਗੈਸਟ ਫੈਕਲਟੀ ਨੁੂੰ ਦਰਕਿਨਾਰ ਕਰਕੇ ਕੀਤੀ ਜਾ ਰਹੀ ਹੈ, ਜੋ ਕਿ ਨਾ-ਮਾਤਰ ਮਾਣਭੱਤੇ ’ਤੇ ਕੰਮ ਕਰਨ ਵਾਲੇ ਗੈਸਟ ਅਧਿਆਪਕਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਪ੍ਰੋ. ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਕ ਪਾਸੇ ਏਡਿਡ ਕਾਲਜਾਂ ਵਿਚ ਭਰਤੀ ਕੀਤੇ ਸਹਾਇਕ ਪ੍ਰੋਫੈਸਰਾਂ ਨੁੂੰ ਪੱਕਾ ਕਰਦੀ ਰਹੀ ਹੈ ਤੇ ਦੂਜੇ ਪਾਸੇ ਗੈਸਟ ਫੈਕਲਟੀ ਨੁੂੰ ਹਮੇਸ਼ਾ ਅਣਗੌਲ਼ਿਆ ਹੀ ਕੀਤਾ ਜਾਂਦਾ ਰਿਹਾ ਹੈ ਜਦੋਂ ਕਿ ਦੋਵਾਂ ਦੀ ਭਰਤੀ ਪ੍ਰਕਿਰਿਆ ਲਗਪਗ ਇਕ ਸਮਾਨ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਗੇੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਮੌਜੂਦਾ ਸਰਕਾਰ ਹੁਣ ਇਸ ਵਾਅਦੇ ਤੋਂ ਮੁੱਖ ਮੋੜਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਸਰਕਾਰ ਨੁੂੰ ਅਪੀਲ ਕੀਤੀ ਹੈ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੁੂੰ ਪੱਕਾ ਕੀਤਾ ਜਾਵੇ ਅਤੇ ਉਸ ਉਪਰੰਤ ਖਾਲ਼ੀ ਅਸਾਮੀਆਂ ਤੇ ਨਵੀਂ ਭਰਤੀ ਕੀਤੀ ਜਾਵੇ। ਇਸ ਮੌਕੇ ਪ੍ਰੋ ਰਮਨਜੀਤ ਕੌਰ, ਪ੍ਰੋ ਹਰਮੀਤ ਸਿੰਘ, ਪ੍ਰੋ ਜਗਦੀਸ਼ ਸਿੰਘ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All