DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Aman Arora Residence Protest: ਕਿਸਾਨਾਂ ਨੇ ਅਮਨ ਅਰੋੜਾ ਦਾ ਘਰ ਘੇਰਿਆ

ਪੰਜਾਬ ਸਰਕਾਰ ’ਤੇ ਵਾਅਦਾਖਿਲਾਫ਼ੀ ਕਰਨ ਦਾ ਦੋਸ਼; ਕੈਬਨਿਟ ਮੰਤਰੀ ਦੇ ਘਰ ਅੱਗੇ ਪੱਕਾ ਮੋਰਚਾ ਸ਼ੁਰੂ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਤਹਿਤ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਅੱਗੇ ਲਗਾਤਾਰ ਚੱਲਣ ਵਾਲੇ ਮੋਰਚੇ ਦੀ ਸ਼ੁਰੂਆਤ ਕੀਤੀ ਗਈ। ਕਿਸਾਨ ਟਰੈਕਟਰ-ਟਰਾਲੀਆਂ ਸਣੇ ਮੋਰਚੇ ਵਿੱਚ ਪਹੁੰਚੇ। ਕਈ ਕਿਸਾਨਾਂ ਨੇ ਟਰਾਲੀਆਂ ’ਤੇ ਤਰਪਾਲਾਂ ਪਾ ਕੇ ਪੱਕੇ ਘਰ ਤਿਆਰ ਕੀਤੇ ਅਤੇ ਰਾਸ਼ਨ ਤੇ ਹੋਰ ਲੋੜੀਂਦਾ ਸਾਮਾਨ ਨਾਲ ਲਿਆਂਦਾ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ ਅਤੇ ਔਰਤ ਆਗੂ ਬਲਜੀਤ ਕੌਰ ਕਿਲਾ ਭਰੀਆਂ ਨੇ ਪੰਜਾਬ ਸਰਕਾਰ ’ਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੇਣ, ਨਸ਼ਾ ਖਤਮ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨਾਂ ਐਕੁਆਇਰ ਨਾ ਕਰਨ ਦੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਮੁਤਾਬਕ ਇਹ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਕਿਸਾਨ ਆਗੂਆਂ ਨੇ ਸ਼ੰਭੂ-ਖਨੌਰੀ ਮੋਰਚਿਆਂ ਨਾਲ ਕੀਤੇ ਕਥਿਤ ਪੁਲੀਸ ਜਬਰ ਦਾ ਮੁੱਦਾ ਵੀ ਚੁੱਕਿਆ ਅਤੇ ਦੋਸ਼ ਲਾਇਆ ਕਿ ਮੋਰਚਿਆਂ ਦਾ ਸਾਮਾਨ ਨੁਕਸਾਨਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਨੌਂ ਥਾਵਾਂ ’ਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਮੋਰਚੇ ਲਾਏ ਗਏ ਹਨ, ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿਣਗੇ। ਆਗੂਆਂ ਨੇ ਖੇਤੀ ਮੋਟਰਾਂ ਲਈ ਨਿਰਵਿਘਨ ਬਿਜਲੀ, ਡੀ ਏ ਪੀ ਤੇ ਯੂਰੀਆ ਦੀ ਲੋੜੀਂਦੀ ਸਪਲਾਈ, ਨਸ਼ਿਆਂ ਖ਼ਿਲਾਫ਼ ਜ਼ਿੰਮੇਵਾਰੀ ਤੈਅ ਕਰਨ, ਪੁਲੀਸ ਜਬਰ ਬੰਦ ਕਰਨ ਸਣੇ ਹੋਰ ਮੰਗਾਂ ਮੰਨਣ ਦੀ ਅਪੀਲ ਕੀਤੀ।

Advertisement
Advertisement
×