ਪੱਤਰ ਪ੍ਰੇਰਕ
ਪਟਿਆਲਾ, 27 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਦੇ ਵਿਧਾਇਕਾਂ ਵੱਲੋਂ ਸੁਝਾਏ ਗਏ ਕੰਮਾਂ ਨੂੰ ਪੰਜਾਬ ਸਰਕਾਰ ਪਹਿਲ ਦੇ ਆਧਾਰ ’ਤੇ ਕਰ ਰਹੀ ਹੈ ਕਿਉਂਕਿ ਸਾਡੇ ਵਿਧਾਇਕ ਹਰ ਹਲਕੇ ਸਬੰਧੀ ਪੂਰੀ ਤਰ੍ਹਾਂ ਜਾਣਕਾਰੀ ਰੱਖਦੇ ਹਨ। ਅਮਨ ਅਰੋੜਾ ਨੇ ਇਹ ਬਿਆਨ ਪਟਿਆਲਾ ਦੇ ਵਿਧਾਇਕਾਂ ਵੱਲੋਂ ਇੱਥੇ ਕੀਤੇ ਗਏ ਸਨਮਾਨ ਮੌਕੇ ਦਿੱਤਾ। ਇਸ ਵੇਲੇ ਮੰਤਰੀ ਨੇ ਵਿਧਾਇਕਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਤੇ ਪਟਿਆਲਾ ਨਾਲ ਸਬੰਧਤ ਕਈ ਜਾਣਕਾਰੀਆਂ ਹਾਸਲ ਕੀਤੀਆਂ। ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਦੇ ‘ਆਪ’ ਵਿਧਾਇਕ ਬੜੀ ਇਮਾਨਦਾਰੀ ਤੇ ਸ਼ਿੱਦਤ ਨਾਲ ਪੰਜਾਬ ਦਾ ਭਲਾ ਕਰਨ ਲਈ ਸੁਝਾਅ ਦੇ ਰਹੇ ਹਨ, ਜਿਨ੍ਹਾਂ ਨੂੰ ਧਿਆਨ ਵਿਚ ਲਿਆਉਣਾ ਸਾਡਾ ਫ਼ਰਜ਼ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸਨਮਾਨ ਕਰਨ ਵਾਲਿਆਂ ਵਿਚ ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਵਿਚ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ, ਅਜੀਤਪਾਲ ਸਿੰਘ ਕੋਹਲੀ ਪਟਿਆਲਾ ਸ਼ਹਿਰੀ, ਕੁਲਵੰਤ ਸਿੰਘ ਬਾਜ਼ੀਗਰ ਸ਼ਤਰਾਨਾ, ਗੁਰਲਾਲ ਸਿੰਘ ਘਨੌਰ ਤੇ ਹਰਮੀਤ ਸਿੰਘ ਪਠਾਣਮਾਜਰਾ ਮੌਜੂਦ ਸਨ।