DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਨਦੀਪ ਰੰਧਾਵਾ ਨੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਅਮਨਪ੍ਰੀਤ ਰੰਧਾਵਾ ਨੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾ. ਰੰਧਾਵਾ ਨੇ 2022 ਵਿੱਚ ਇਸ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਇਸ ਤੋਂ ਪਹਿਲਾਂ ਉਹ ਪੰਜਾਬੀ ਯੂਨੀਵਰਸਿਟੀ...
  • fb
  • twitter
  • whatsapp
  • whatsapp
featured-img featured-img
ਅਹੁਦਾ ਸੰਭਾਲਦੇ ਹੋਏ ਡਾ. ਅਮਨਪ੍ਰੀਤ ਰੰਧਾਵਾ।
Advertisement
ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਅਮਨਪ੍ਰੀਤ ਰੰਧਾਵਾ ਨੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਡਾ. ਰੰਧਾਵਾ ਨੇ 2022 ਵਿੱਚ ਇਸ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਇਸ ਤੋਂ ਪਹਿਲਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਐਡਵਾਂਸਡ ਮੀਡੀਆ ਸਟੱਡੀਜ਼ ਵਿੱਚ ਅਧਿਆਪਕ ਅਤੇ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਡਾ. ਰੰਧਾਵਾ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫ਼ਰੰਸਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ ਅਤੇ ਉਹ ਅੰਤਰਰਾਸ਼ਟਰੀ ਪੱਧਰ ਦੀਆਂ ਨਾਮਵਰ ਸੰਸਥਾਵਾਂ ਜਿਵੇਂ ਇੰਟਰਨੈਸ਼ਨਲ ਕਮਿਊਨੀਕੇਸ਼ਨ ਐਸੋਸੀਏਸ਼ਨ (ਆਈਸੀਏ), ਇੰਟਰਨੈਸ਼ਨਲ ਐਸੋਸੀਏਸ਼ਨ ਫਾਰ ਮਾਸ ਕਮਿਊਨੀਕੇਸ਼ਨ ਰਿਸਰਚ (ਆਈਏ ਐੱਮਸੀਆਰ), ਜਰਨਲਿਸਟ ਐਂਡ ਰਾਈਟਰਜ਼ ਫਾਊਂਡੇਸ਼ਨ ਅਤੇ ਇੰਟਰਨੈਸ਼ਨਲ ਅਕੈਡਮਿਕ ਫੋਰਮ (ਆਈਏ ਐੱਫਓਆਰ) ਨਾਲ ਜੁੜੇ ਹੋਏ ਹਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਡੀਨ ਫੈਕਲਟੀ ਆਫ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ ਪ੍ਰੋ. ਪੁਸ਼ਪਿੰਦਰ ਕੌਰ ਤੋਂ ਇਲਾਵਾ ਵਿਭਾਗ ਦੇ ਅਧਿਆਪਕ ਡਾ. ਹੈਪੀ ਜੇਜੀ ਅਤੇ ਡਾ. ਨੈਨਸੀ ਦਵਿੰਦਰ ਕੌਰ ਵੀ ਹਾਜ਼ਰ ਰਹੇ।

Advertisement

Advertisement
×