ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਮਿਤ ਰਾਠੀ
ਪੱਤਰ ਪ੍ਰੇਰਕ ਪਟਿਆਲਾ, 8 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਿਤ ਸਿੰਘ ਰਾਠੀ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪਟਿਆਲਾ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਦਿੱਤੀ...
Advertisement
ਪੱਤਰ ਪ੍ਰੇਰਕ
ਪਟਿਆਲਾ, 8 ਜੁਲਾਈ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਿਤ ਸਿੰਘ ਰਾਠੀ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪਟਿਆਲਾ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਅਮਿਤ ਸਿੰਘ ਰਾਠੀ ਨੇ ਆਪਣਾ ਸਫ਼ਰ ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂ ਕੀਤਾ ਅਤੇ ਉਹ ਪੰਜਾਬੀ ਯੂਨੀਵਰਸਿਟੀ ਦੇ ਐੱਸਓਆਈ ਦੇ ਪਹਿਲੇ ਪ੍ਰਧਾਨ ਸਨ। ਦੂਜੀ ਵਾਰ ਪ੍ਰਧਾਨ ਬਣਨ ’ਤੇ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਲੋਕ ਸਭਾ ਹਲਕਾ ਇੰਚਾਰਜ ਐੱਨਕੇ ਸ਼ਰਮਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਧੰਨਵਾਦ ਕੀਤਾ।
Advertisement
×