
ਪਟਿਆਲਾ ਦੇ ਲੀਲਾ ਭਵਨ ਵਿੱਚ ਲਾਏ ਨਾਕੇ ’ਤੇ ਤਾਇਨਾਤ ਪੁਲੀਸ।
ਖੇਤਰੀ ਪ੍ਰਤੀਨਿਧ
ਪਟਿਆਲਾ, 19 ਮਾਰਚ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਸ਼ਾਹੀ ਸ਼ਹਿਰ ਪਟਿਆਲਾ ਅਤੇ ਜ਼ਿਲ੍ਹੇ ਅੰਦਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਿਸ ਦੇ ਚਲਦਿਆਂ ਪਟਿਆਲਾ ਸ਼ਹਿਰ ਵਿੱਚ ਥਾਂ-ਥਾਂ ਨਾਕੇਬੰਦੀ ਕੀਤੀ ਹੋਈ ਹੈ। ਪੁਲੀਸ ਵੱਲੋਂ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸ਼ੱਕੀ ਵਾਹਨ ਚਾਲਕਾਂ ਬਾਰੇ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ