ਪੱਤਰ ਪ੍ਰੇਰਕ
ਰਾਜਪੁਰਾ, 24 ਅਗਸਤ
ਦਿ ਟਰੱਕ ਅਪਰੇਟਰ ਸੁਸਾਇਟੀ ਰਾਜਪੁਰਾ ਵੱਲੋਂ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਐੱਮ.ਐੱਸ.ਪੀ ਦੀ ਕਾਨੂੰਨੀ ਗਾਰੰਟੀ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਮੰਨੀਆਂ ਜਾਣ। ਹੈਪੀ ਹਾਸ਼ਮਪੁਰ ਨੇ ਆਖਿਆ ਕਿ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਪਟਿਆਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਕਿਸਾਨ ਹਿੱਤਾਂ ਦੀ ਪੂਰਤੀ ਲਈ ਸੰਘਰਸ਼ਸ਼ੀਲ ਰਹਿਣਗੇ।