ਸੰਦੌੜ: ਸਿਵਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਮਾਲੇਰਕੋਟਲਾ ਵੱਲੋਂ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਹਲਕਾ ਵਿਧਾਇਕ ਡਾ. ਜ਼ਮੀਲ-ਉਰ-ਰਹਿਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਅਯਾਨ ਨਰਸਿੰਗ ਕਾਲਜ ਭੋਗੀਵਾਲ ਦੇ ਵਿਦਿਆਰਥੀਆਂ ਅਤੇ ਜ਼ਿਲ੍ਹੇ ਭਰ ਦੇ ਸਾਰੇ ਬਲਾਕਾਂ ਦੇ ਸਿਹਤ ਕਾਮਿਆਂ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪੋਸਟਰ ਵੰਡੇ। ਜ਼ਿਲ੍ਹਾ ਮਾਲੇਰਕੋਟਲਾ ਦੇ ਸਹਾਇਕ ਸਿਵਲ ਸਰਜਨ ਡਾ. ਸਜ਼ੀਲਾ ਖਾਨ ਨੇ ਲੋਕਾਂ ਨੂੰ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਆ। ਇਸ ਮੌਕੇ ਡੀਐਮਸੀ ਡਾ. ਗੀਤਾ, ਡੀਆਈਓ ਡਾ. ਰਾਜੀਵ ਬੈਂਸ, ਡੀਐਫਪੀਓ ਡਾ. ਬਿੰਦੂ ਨਲਵਾ, ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਫਰਿਆਲ ਰਹਿਮਾਨ, ਐੱਸਐੱਮਓ ਮਾਲੇਰਕੋਟਲਾ ਡਾ. ਜਗਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ