ਪੱਤਰ ਪ੍ਰੇਰਕ
ਦੇਵੀਗੜ੍ਹ, 8 ਜੂਨ
ਇੱਥੋਂ ਨੇੜਲੇ ਪਿੰਡ ਤੇਜਾਂ ਵਿੱਚ ਬਜ਼ੁਰਗ ਔਰਤ ਲਾਭ ਕੌਰ ਨੂੰ ਆਵਾਰਾ ਕੁੱਤਿਆਂ ਨੇ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਤੇ ਬਜ਼ੁਰਗ ਨੂੰ ਖਿੱਚ ਕੇ ਖੇਤਾਂ ਵਿੱਚ ਲੈ ਗਏ ਅਤੇ ਉਸ ਦੀਆਂ ਲੱਤਾਂ ਅਤੇ ਬਾਹਾਂ ’ਤੇ ਦੰਦੀਆਂ ਵੱਢ ਕੇ ਡੂੰਘੇ ਜ਼ਖ਼ਮ ਕਰ ਦਿੱਤੇ। ਇਸ ਬਾਰੇ ਪਤਾ ਲੱਗਣ ’ਤੇ ਲਾਭ ਕੌਰ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਲਿਜਾਇਆ ਗਿਆ। ਪੀੜਤ ਅਜੇ ਵੀ ਜ਼ੇਰੇ ਇਲਾਜ ਹੈ ਉਸ ਦੀਆਂ ਬਾਹਾਂ ਅਤੇ ਲੱਤਾਂ ’ਤੇ ਕੁੱਤਿਆਂ ਦੇ ਵੱਢਣ ਕਾਰਨ ਡੂੰਘੇ ਜ਼ਖ਼ਮੀ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੁੱਤਿਆਂ ਨੇ ਕੁੱਝ ਬੱਕਰੀਆਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਆਵਾਰਾ ਕੁੱਤਿਆਂ ਅਤੇ ਆਵਾਰਾਂ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।