ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘਨੌਰ ਹਲਕੇ ਦੇ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਡਾ. ਸੁਦੇਸ਼ ਸ਼ਰਮਾ ਨੇ ਅੱਜ ਘਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਆਪਣੇ ਮੁਹੱਲੇ ਵਿੱਚ ਬੂਟੇ ਲਗਾ ਕੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਣ ਦਾ ਸੁਨੇਹਾ ਦਿੱਤਾ। ਡਾ. ਸ਼ਰਮਾ ਨੇ ਕਿਹਾ ਕਿ ਬੂਟੇ ਲਗਾਉਣ ਦਾ ਉਪਰਾਲਾ ਸਿਰਫ਼ ਇੱਕ ਪ੍ਰਤੀਕਾਤਮਕ ਕਦਮ ਨਹੀਂ, ਸਗੋਂ ਇਹ ਭਵਿੱਖੀ ਪੀੜ੍ਹੀਆਂ ਲਈ ਸਾਫ਼ ਤੇ ਹਰਾ ਵਾਤਾਵਰਨ ਛੱਡਣ ਦੀ ਵਚਨਬੱਧਤਾ ਹੈ। ਇਸ ਮੌਕੇ ਵਿਨੇ ਪੰਡਿਤ, ਬਲਜੀਤ ਚੰਦ, ਸੇਵਾਦਾਰ ਗਊਸ਼ਾਲਾ ਘਨੌਰ, ਮਹਿੰਦਰ ਸਿੰਘ, ਸੁਰਜੀਤ ਸਿੰਘ ਅਤੇ ਇੰਦਰਜੀਤ ਸਿੰਘ ਹਾਜ਼ਰ ਸਨ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਗੁਰਦੁਆਰਾ ਸਾਹਿਬ ਛੰਨਾ ਮੋੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਸੁਖਜੀਤ ਸਿੰਘ ਦੇ ਜਥੇ ਨੇ ਕਥਾ ਕੀਰਤਨ ਕੀਤਾ। ਮਾਰਕੀਟ ਕਮੇਟੀ ਦੂਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਅਤੇ ਨਗਰ ਪੰਚਾਇਤ ਦੇਵੀਗੜ੍ਹ ਦੇ ਪ੍ਰਧਾਨ ਸਵਿੰਦਰ ਕੌਰ ਧੰਜੂ ਨੇ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਰਘਬੀਰ ਸਿੰਘ ਥਿੰਦ, ਕੁਲਦੀਪ ਸਿੰਘ, ਸੰਤੋਖ ਸਿੰਘ ਜੱਜ, ਸਾਹਿਲਪ੍ਰੀਤ ਸਿੰਘ ਥਿੰਦ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਜੋਗਾ ਸਿੰਘ, ਦਲੇਰ ਸਿੰਘ, ਕਸ਼ਮੀਰ ਸਿੰਘ ਹਾਜ਼ਰ ਸਨ।

