ਪਟਿਆਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਤੇ ਰਾਜ ਪੁਰਸਕਾਰ ਜੇਤੂ ਪਰਮਿੰਦਰ ਭਲਵਾਨ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਨਾਲ ਹਰੇਕ ਵਿਅਕਤੀ ਨੂੰ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਪ੍ਰੋਗਰਾਮ ਕਰਵਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਹੀ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਪੋਸਟਰ ਵੀ ਜਾਰੀ ਕੀਤੇ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਨੇ ਕੀਤੀ। ਇਸ ਦੌਰਾਨ ਦੌਰਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਜੇਤੂ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ, ਜਸਪਾਲ ਟਿੱਕਾ, ਸਤਨਾਮ ਸਿੰਘ ਸੱਤਾ ਸਬਿੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।