ਪੱਤਰ ਪ੍ਰੇਰਕ
ਰਾਜਪੁਰਾ, 1 ਜੁਲਾਈ
ਇੱਥੋਂ ਦੇ ਗੁਰਦੁਆਰਾ ਬਾਬਾ ਦੁੱਧਾਧਾਰੀ ਵਿੱਚ ਸਮੂਹ ਰਾਜਪੂਤ ਭਾਈਚਾਰੇ ਦੀ ਇੱਕ ਤਹਿਸੀਲ ਪੱਧਰੀ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਗਿਆਨੀ ਕਰਨੈਲ ਸਿੰਘ ਗਰੀਬ ਦੀ ਸਾਂਝੀ ਅਗਵਾਈ ਹੇਠ ਹੋਈ। ਇਸ ਵਿੱਚ ਰਾਜਪੂਤ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਵਿਚਾਰੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਵਿਸ਼ਵ ਰਾਜਪੂਤ ਭਾਈਚਾਰੇ ਦੇ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੰਨਾ, ਯੂਥ ਪ੍ਰਧਾਨ ਅਜੀਤ ਸਿੰਘ ਪਵਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ। ਮੀਟਿੰਗ ਦੌਰਾਨ ਵਿਸ਼ਵ ਰਾਜਪੂਤ ਭਾਈਚਾਰੇ ਦੇ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਕਰਨੈਲ ਸਿੰਘ ਗਰੀਬ ਨੇ ਆਖਿਆ ਕਿ ਰਾਜਪੂਤ ਭਾਈਚਾਰੇ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਹੀ ਅਣਗੌਲਿਆ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਸਿਆਸੀ ਪੱਧਰ ਤੋਂ ਉਪਰ ਉਠ ਕੇ ਭਾਈਚਾਰੇ ਦੇ ਹਿੱਤਾਂ ਲਈ ਲਾਮਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਸ਼ੈਦਖੇੜੀ, ਮਸਤਾਨ ਸਿੰਘ ਰਾਠੌੜ, ਕੁਲਬੀਰ ਸਿੰਘ ਸ਼ੈਦਖੇੜੀ, ਬਲਵਿੰਦਰ ਸਿੰਘ ਨੇਪਰਾਂ, ਬਲਰਾਜ ਸਿੰਘ ਨੌਸ਼ਹਿਰਾ, ਗੁਰਨਾਮ ਸਿੰਘ ਭੂਰੀਮਾਜਰਾ ਨੇ ਸੰਬੋਧਨ ਕੀਤਾ।