ਖੇਤਰੀ ਪ੍ਰਤੀਨਿਧ
ਪਟਿਆਲਾ, 14 ਅਕਤੂਬਰ
ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਣ ਬੀਟ ਅਧਿਕਾਰੀ ਮਨਵੀਨ ਕੌਰ ਅਤੇ ਅਮਨ ਅਰੋੜਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਵਿੱਚ ਵਿਦਿਆਰਥੀਆਂ ਵੱਲੋਂ ‘ਕੁਦਰਤ ਦੀ ਆਫ਼ਤ’ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਟੇਜ ਸੰਚਾਲਨ ਸਕੂਲ ਦੀਆਂ ਵਿਦਿਆਰਥਣਾਂ ਸਿਮਰਨਦੀਪ ਕੌਰ ਅਤੇ ਅਮਨਦੀਪ ਸਿੰਘ ਨੇ ਕੀਤਾ। ਅਚਿੰਤ ਅਤੇ ਸਹਿਜੋਤ ਕੌਰ ਨੇ ਪੀ.ਪੀ.ਟੀ ,ਪਾਰਸ ਦੁਆਰਾ ਕੁਦਰਤੀ ਆਫ਼ਤ ਤਬਾਹੀ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਮਹਿਕਦੀਪ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਮਨੁੱਖ ਨੂੰ ਕੁਦਰਤੀ ਆਫ਼ਤ ਤੋਂ ਬਚਣ ਲਈ ਕੁਦਰਤ ਨਾਲ ਛੇੜਛਾੜ ਬੰਦ ਕਰਨੀ ਚਾਹੀਦੀ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਐੱਸ.ਐੱਸ .ਚੱਢਾ ਨੇ ਕਿਹਾ ਕਿ ਹਰ ਸਕੂਲ ਨੂੰ ਵਾਤਾਵਰਣ ਨਾਲ ਸਬੰਧਤ ਦਿਵਸ ਮਨਾਉਣਾ ਚਾਹੀਦਾ ਹੈ। ਵਣ ਰੇਂਜ ਅਫਸਰ ਸੁਰਿੰਦਰ ਸ਼ਰਮਾ ਨੇ ਸਮੂਹ ਪ੍ਰਤੀਯੋਗੀਆਂ ਨੂੰ ਵਣ ਵਿਭਾਗ ਵੱਲੋਂ ਸਰਟੀਫਿਕੇਟ ਅਤੇ ਸਟਾਫ ਮੈਂਬਰਾਂ ਨੂੰ ਤੁਲਸੀ ਦੇ ਬੂਟੇ ਭੇਟ ਕੀਤੇ ਗਏ।