DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਲਕੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਦਾ ਐਲਾਨ

ਅਧਿਆਪਕਾਂ ’ਤੇ ਜਬਰੀ ਥੋਪੇ ਟੈਟ ਦੇ ਹੱਲ ਲਈ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ 27 ਫਰਵਰੀ ਦੀ ਦਿੱਤੀ ਮੀਟਿੰਗ ਨੂੰ ਅੱਗੇ ਪਾਉਣ ਦੇ ਰੋਸ ਵਜੋਂ ਅਧਿਆਪਕਾਂ ਵੱਲੋਂ 2 ਮਾਰਚ ਨੂੰ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਵੱਡੇ...

  • fb
  • twitter
  • whatsapp
  • whatsapp
Advertisement

ਅਧਿਆਪਕਾਂ ’ਤੇ ਜਬਰੀ ਥੋਪੇ ਟੈਟ ਦੇ ਹੱਲ ਲਈ ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ 27 ਫਰਵਰੀ ਦੀ ਦਿੱਤੀ ਮੀਟਿੰਗ ਨੂੰ ਅੱਗੇ ਪਾਉਣ ਦੇ ਰੋਸ ਵਜੋਂ ਅਧਿਆਪਕਾਂ ਵੱਲੋਂ 2 ਮਾਰਚ ਨੂੰ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਐਕਸ਼ਨ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਕੀਤੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 2 ਮਾਰਚ ਦਾ ਰੋਸ ਪ੍ਰਦਰਸ਼ਨ ਸੰਗਰੂਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ਕੀਤਾ ਜਾਵੇਗਾ। ਇਹ ਜਾਣਕਾਰੀ ਅਧਿਆਪਕ ਆਗੂ ਕ੍ਰਿਸ਼ਨ ਸਿੰਘ ਦੁੱਗਾਂ, ਸੁਖਵਿੰਦਰ ਸਿੰਘ ਗਿਰ, ਦੇਵੀ ਦਿਆਲ, ਜੋਤਿੰਦਰ ਸਿੰਘ ਜੋਤੀ ਅਤੇ ਸੁਖਜਿੰਦਰ ਸਿੰਘ ਨੇ ਦਿੱਤੀ।

Advertisement
Advertisement
×