ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਹੁਦੇਦਾਰ ਦਾ ਐਲਾਨ

ਬਹਾਦਰ ਸਿੰਘ ਚੌਂਹਠ ਨੂੰ ਪ੍ਰਧਾਨ ਬਣਾਇਅਾ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕੱਤਰਤਾ ’ਚ ਪੁੱਜੇ ਆਗੂ।
Advertisement

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਮਾਣਾ ਦੀ ਮੀਟਿੰਗ ਗੁਰਦੁਆਰਾ ਧੱਕਾ ਸਾਹਿਬ ਵਿਖੇ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾਕਟਰ ਦਰਸ਼ਨਪਾਲ ਨੇ ਸੰਗਠਨ ਦੀ ਮਜ਼ਬੂਤੀ, ਅਨੁਸ਼ਾਸਨ ਅਤੇ ਏਕਤਾ ਬਾਰੇ ਵਿਸਥਾਰ ਨਾਲ ਕਿਸਾਨਾਂ ਦੇ ਮੌਜੂਦਾ ਸੰਘਰਸ਼ ਬਾਰੇ ਚਰਚਾ ਕੀਤੀ। ਮੀਟਿੰਗ ਵਿੱਚ ਬਲਾਕ ਸਮਾਣਾ ਦੀ ਨਵੀਂ ਕਾਰਜਕਾਰੀ ਦਾ ਗਠਨ ਕਰਕੇ ਪ੍ਰਧਾਨ ਬਹਾਦਰ ਸਿੰਘ ਚੌਂਹਠ, ਜਰਨਲ ਸਕੱਤਰ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਮਾਸਟਰ ਪ੍ਰੀਤਮ ਸਿੰਘ,

ਸੀਨੀਅਰ ਮੀਤ ਪ੍ਰਧਾਨ ਅੰਗਰੇਜ਼ ਸਿੰਘ, ਮੀਤ ਪ੍ਰਧਾਨ ਪ੍ਰਿਤਪਾਲ ਸਿੰਘ, ਮੈਂਬਰ ਬਲਾਕ ਯਾਦਵਿੰਦਰ ਸਿੰਘ, ਮੈਂਬਰ ਬਲਾਕ ਸਤਨਾਮ ਸਿੰਘ ਆਦਿ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਅਨੁਸ਼ਾਸਨਹੀਨਤਾ ਅਤੇ ਸੰਗਠਨ ਵਿਰੋਧੀ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਬਕਾ ਪ੍ਰਧਾਨ ਟੇਕ ਸਿੰਘ ਨੂੰ ਉਸ ਦੇ ਅਹੁਦੇ ਤੋਂ ਹਟਾਉਂਦੇ ਹੋਏ ਜਥੇਬੰਦੀ ਦੀ ਬੁਨਿਆਦੀ ਮੈਂਬਰਸ਼ਿਪ ਤੋਂ ਵੀ ਬਾਹਰ ਕਰਨ ਦਾ ਫ਼ੈਸਲਾ ਸਹਿਮਤੀ ਨਾਲ ਲਿਆ ਗਿਆ। ਜਥੇਬੰਦੀ ਨੇ ਇਸ ਗੱਲ ਨੂੰ ਦੋਹਰਾਇਆ ਕਿ ਸੰਗਠਨ ਦੀ ਮਜ਼ਬੂਤੀ ਲਈ ਅਨੁਸ਼ਾਸਨ ਸਭ ਤੋਂ ਵੱਡੀ ਤਰਜੀਹ ਹੈ। ਮੀਟਿੰਗ ਵਿੱਚ 26 ਨਵੰਬਰ ਨੂੰ ਚੰਡੀਗੜ੍ਹ ਜਾਣ ਬਾਰੇ ਵਿਸਥਾਰਤ ਚਰਚਾ ਕੀਤੀ ਗਈ। ਇਸ ਦੌਰਾਨ ਹਰੇਕ ਬਲਾਕ ਦੀ ਜ਼ਿੰਮੇਵਾਰੀ, ਕਿਸਾਨਾਂ ਦੀ ਹਾਜ਼ਰੀ, ਵਾਹਨਾਂ ਦੀ ਯੋਜਨਾ, ਰੂਟ ਮਾਰਚ, ਅਤੇ ਚੰਡੀਗੜ੍ਹ ਵਿੱਚ ਕੀਤੀਆਂ ਜਾਣ ਵਾਲੀਆਂ ਮੁੱਖ ਗਤੀਵਿਧੀਆਂ ’ਤੇ ਵੀ ਵੱਖ-ਵੱਖ ਵਿਚਾਰ ਰੱਖੇ ਗਏ ਤਾਂ ਜੋ ਕਿਸਾਨਾਂ ਦੀਆਂ ਮੰਗਾ ਨੂੰ ਸਰਕਾਰ ਤੱਕ ਜ਼ੋਰਦਾਰ ਢੰਗ ਨਾਲ ਪਹੁੰਚਾਇਆ ਜਾ ਸਕੇ।

Advertisement

ਡਾ. ਦਰਸ਼ਨਪਾਲ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਲੰਬਾ ਹੈ, ਪਰ ਮਕਸਦ ਪਵਿੱਤਰ ਹੈ। ਨਵੀਂ ਟੀਮ ਤੋਂ ਉਮੀਦ ਹੈ ਕਿ ਉਹ ਸੰਗਠਨ ਦੀ ਮਜ਼ਬੂਤੀ ਲਈ ਦਿੱਲੋਂ ਕੰਮ ਕਰੇਗੀ ਅਤੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਤਿੱਖੇ ਅੰਦਾਜ਼ ’ਚ ਅੱਗੇ ਵਧਾਏਗੀ।

ਉਨਾ 16 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਦੀ ਸ਼ਹੀਦੀ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਵਿਸ਼ਾਲ ਕਿਸਾਨ ਕਾਨਫ਼ਰੰਸ ਪੁੱਡਾ ਗਰਾਊਂਡ ਪਟਿਆਲਾ ਵਿਖੇ ਕਰਨ ਦਾ ਐਲਾਨ ਕੀਤਾ

ਇਸ ਮੀਟਿੰਗ ਵਿੱਚ ਅਵਤਾਰ ਸਿੰਘ ਕੋਰਜੀਵਲਾ ਅਤੇ ਨਿਸ਼ਾਨ ਸਿੰਘ ਧਰਮੇਹੜੀ ਨੇ ਜ਼ਿਲੇ ਦੇ ਸਾਰੇ ਮੈਂਬਰ ਅਤੇ ਅਹੁਦੇਦਾਰਾਂ ਨੂੰ ਆਉਣ ਵਾਲੀ 4 ਦਸੰਬਰ ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੀਟਿੰਗ ਲਾਈ ਸੱਦਾ ਦਿੱਤਾ।

Advertisement
Show comments