ਅਣਵਰਤੀ 533 ਏਕੜ ਜ਼ਮੀਨ ਦੀ ਵਾਪਸੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਅਣਵਰਤੀ 533 ਏਕੜ ਜ਼ਮੀਨ ਦੀ ਵਾਪਸੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਉਜਾੜਾ ਰੋਕੂ ਸੰਘਰਸ਼ ਕਮੇਟੀ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਆਗੂ।

ਪੱਤਰ ਪ੍ਰੇਰਕ

ਰਾਜਪੁਰਾ, 22 ਮਈ

ਉਜਾੜਾ ਰੋਕੂ ਸੰਘਰਸ਼ ਕਮੇਟੀ ਸੀਲ ਕੈਮੀਕਲ ਰਾਜਪੁਰਾ ਦੀ ਮੀਟਿੰਗ ਮੇਵਾ ਸਿੰਘ ਭੱਦਕ ਅਤੇ ਬਲਜੀਤ ਸਿੰਘ ਖਡੌਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਸੀਲ ਕੈਮੀਕਲ ਫੈਕਟਰੀ ਦੇ ਖੇਤਰ ਵਿੱਚ ਅਣਵਰਤੀ ਪਈ 533 ਏਕੜ ਜ਼ਮੀਨ ਦੀ ਵਾਪਸੀ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਕਾਮਰੇਡ ਪ੍ਰੇਮ ਸਿੰਘ ਭੰਗੂ, ਕਨਵੀਨਰ ਲਸ਼ਕਰ ਸਿੰਘ ਸਰਦਾਰਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ 533 ਏਕੜ ਅਣਵਰਤੀ ਜ਼ਮੀਨ ਦੀ ਵਾਪਸੀ ਲਈ ਇਸੇ ਜ਼ਮੀਨ ਵਿੱਚ ਲੰਘੇ ਸਾਲ ਵਿੱਚ 18 ਦਸੰਬਰ 2021 ਤੋਂ ਲਗਾਤਾਰ ਧਰਨਾ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਅਣਵਰਤੀ ਜ਼ਮੀਨ ਵਾਪਸੀ ਲਈ ਪਿਛਲੇ 28 ਸਾਲਾਂ ਤੋਂ ਸੰਘਰਸ਼ ਲੜਿਆ ਜਾ ਰਿਹਾ ਹੈ। ਪ੍ਰੰਤੂ ਪਿਛਲੇ ਸਮੇਂ ਦੌਰਾਨ ਬਦਲ ਬਦਲ ਕੇ ਆਈਆਂ ਵੱਖੋ ਵੱਖਰੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਕਿਸਾਨਾਂ ਨਾਲ ਜ਼ਮੀਨ ਵਾਪਸ ਕਰਨ ਦੇ ਕੇਵਲ ਵਾਅਦੇ ਹੀ ਕੀਤੇ ਪਰ ਅਮਲੀ ਜਾਮਾ ਨਹੀਂ ਪਹਿਨਾਇਆ। ਬੁਲਾਰਿਆਂ ਨੇ ਆਖਿਆ ਕਿ 28 ਸਾਲਾਂ ਤੋਂ ਉਪਰੋਕਤ ਅਣਵਰਤੀ ਜ਼ਮੀਨ ਵਿੱਚ ਕੰਪਨੀ ਵੱਲੋਂ ਪੈਦਾ ਕੀਤੀਆਂ ਜ਼ਹਿਰੀਲੀ ਗੈਸਾਂ ਨਾਲ ਵਾਤਾਵਰਣ ਅਤੇ ਜ਼ਮੀਨ ਹੇਠਲਾ ਪਾਣੀ ਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਨੂੰ ਰਾਜ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਇਸ ਮਸਲੇ ਦੇ ਹੱਲ ਦੀ ਉਮੀਦ ਸੀ ਪ੍ਰੰਤੂ ਇਨਸਾਫ ਲਈ ਲੜ ਰਹੇ ਕਿਸਾਨਾਂ ਦੀ ਮੁੱਖ ਮੰਤਰੀ ਜਾਂ ਹੋਰ ਕਿਸੇ ਉੱਚ ਅਧਿਕਾਰੀ ਨੇ ਸਾਰ ਨਹੀਂ ਲਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੀਲ ਕੈਮੀਕਲ ਫੈਕਟਰ ਕੋਲ ਪਈ 533 ਏਕੜ ਜ਼ਮੀਨ ਸਬੰਧਤ ਕਿਸਾਨਾਂ ਨੂੰ ਵਾਪਸ ਕੀਤੀ ਜਾਵੇ। ਇਸ ਮੌਕੇ ਨਿਰੰਜਣ ਸਿੰਘ, ਬਲਦੇਵ ਸਿੰਘ, ਅਜੈਬ ਸਿੰਘ, ਨਿਸ਼ਾਨ ਸਿੰਘ, ਰਜਿੰਦਰ ਸਿੰਘ, ਪੱਪੂ ਰਾਮ, ਕਰਮ ਸਿੰਘ, ਪਿਆਰਾ ਸਿੰਘ ਅਤੇ ਹੋਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All