ਸਕੂਲ ’ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ
ਇਥੇ ਡੀ ਏ ਵੀ ਮਾਡਲ ਹਾਈ ਸਕੂਲ ਦੇਵੀਗੜ੍ਹ ਵਿੱਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਲ ਦਿਵਸ ਮੌਕੇ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਐਡੀਸ਼ਨਲ ਐੱਸ ਐੱਚ ਓ ਥਾਣਾ ਜੁਲਕਾਂ, ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਕਮੇਟੀ ਮੈਂਬਰ ਕਪਿਲ ਗਰਗ, ਗੁਰਪ੍ਰੀਤ ਸਿੰਘ, ਗਣੇਸ਼ੀ ਲਾਲ, ਭਜਨ ਸਿੰਘ, ਗੁਲਸ਼ਨ ਕੁਮਾਰ, ਵੇਦ ਪ੍ਰਕਾਸ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸਨੌਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਵੱਲੋਂ ਉਨ੍ਹਾਂ ਦੇ ਵੱਡੇ ਭਰਾ ਰਾਜਵਿੰਦਰ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਬੱਚਿਆਂ ਵੱਲੋਂ ਗਿੱਧਾ, ਭੰਗੜਾ, ਸਕਿੱਟਾਂ, ਗੀਤ ਆਦਿ ਦੀ ਵਧੀਆ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਕਮੇਟੀ ਮੈਂਬਰ ਗਣੇਸ਼ੀ ਲਾਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਆਏ ਮਹਿਮਾਨਾਂ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਬੋਰਡ ਦੀਆਂ ਜਮਾਤਾਂ ’ਚ ਚੰਗੇ ਨੰਬਰ ਲੈਣ, ਖੇਡਾਂ ਅਤੇ ਹੋਰ ਗਤੀਵਿਧੀਆਂ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਸਾਇੰਸ ਦੀ ਪ੍ਰਦਰਸ਼ਨੀ ਲਗਾਈ ਗਈ।
