DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਨ ਟੀ ਸੀ ਸਕੂਲ ਵਿੱਚ ਸਾਲਾਨਾ ਸਮਾਗਮ

ਵਿਧਾਇਕਾ ਨੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ

  • fb
  • twitter
  • whatsapp
  • whatsapp
Advertisement
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐੱਨ ਟੀ ਸੀ ਰਾਜਪੁਰਾ ਵਿੱਚ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਐੱਨ ਸੀ ਸੀ ਕੈਡੇਟਾਂ ਵੱਲੋਂ ‘ਗਾਰਡ ਆਫ਼ ਆਨਰ’ ਵੀ ਦਿੱਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਮਲਵਈ ਗਿੱਧਾ, ਸੰਮੀ, ਭੰਗੜਾ, ਲੋਕ ਗੀਤ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕਰ ਕੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ ਗਿਆ। ਸਮਾਗਮ ਰਾਹੀਂ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ ਗਈ। ਇਸ ਮੌਕੇ ਰਾਸ਼ਟਰੀ, ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਆਪਣੇ ਸੁਫ਼ਨੇ ਸਾਕਾਰ ਕਰਨੇ ਚਾਹੀਦੇ ਹਨ। ਆਖ਼ਰ ਵਿੱਚ ਪ੍ਰਿੰਸੀਪਲ ਜਸਬੀਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement
×