ਸਕੂਲ ’ਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਇਥੇ ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, (ਘੱਗਾ) ਦਫਤਰੀ ਵਾਲਾ ਵੱਲੋਂ ਸਾਲ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ ਗੁਰਿੰਦਰ ਸਿੰਘ ਢਿੱਲੋਂ ਤੇ ਹਾਕੀ ਦੇ ਅਰਜੁਨ ਐਵਾਰਡੀ ਰਾਜਪਾਲ ਸਿੰਘ ਹੁੰਦਲ ਨੇ ਮੁੱਖ ਮਹਿਮਾਨਾਂ ਵੱਜੋਂ ਸ਼ਾਮੂਲੀਅਤ ਕੀਤੀ।...
Advertisement
ਇਥੇ ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, (ਘੱਗਾ) ਦਫਤਰੀ ਵਾਲਾ ਵੱਲੋਂ ਸਾਲ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇਸਾਬਕਾ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ ਗੁਰਿੰਦਰ ਸਿੰਘ ਢਿੱਲੋਂ ਤੇ ਹਾਕੀ ਦੇ ਅਰਜੁਨ ਐਵਾਰਡੀ ਰਾਜਪਾਲ ਸਿੰਘ ਹੁੰਦਲ ਨੇ ਮੁੱਖ ਮਹਿਮਾਨਾਂ ਵੱਜੋਂ ਸ਼ਾਮੂਲੀਅਤ ਕੀਤੀ। ਰਾਜਪਾਲ ਸਿੰਘ ਹੁੰਦਲ ਨੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ। ਗੁਰਿੰਦਰ ਸਿੰਘ ਢਿੱਲੋ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਹੈ ਕਿ ਬੱਚਿਆਂ ਨੂੰ ਸਹੀ ਸੇਧ, ਟੀਚੇ ਮਿਥਣ ਅਤੇ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। 25 ਸਾਲਾਂ ਦੀ ਸ਼ਾਨਦਾਰ ਯਾਤਰਾ ਨੂੰ ਯਾਦਗਾਰ ਬਣਾਉਣ ਲਈ ਵਿਸ਼ੇਸ਼ ਸਟੇਜ ਪ੍ਰਸਤੁਤੀ ਰਾਹੀਂ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ ਅਕਾਦਮਿਕ ਅਤੇ ਖੇਡਾਂ ਦੇ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ।
Advertisement
Advertisement
