ਪੰਜਾਬੀ ’ਵਰਸਿਟੀ ’ਚ ਨਸ਼ਿਆਂ ਖ਼ਿਲਾਫ਼ ਪ੍ਰੋਗਰਾਮ
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ‘ਜਸਟ-ਏ-ਮਿਨਟ’ ਸਿਰਲੇਖ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕੌਂਸਲਰ ਡਾ. ਰੂਬੀ ਗੁਪਤਾ ਅਤੇ ਮਨੋਵਿਿਿਗਆਨ...
Advertisement
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ‘ਜਸਟ-ਏ-ਮਿਨਟ’ ਸਿਰਲੇਖ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਕੌਂਸਲਰ ਡਾ. ਰੂਬੀ ਗੁਪਤਾ ਅਤੇ ਮਨੋਵਿਿਿਗਆਨ ਵਿਭਾਗ ਤੋਂ ਡਾ. ਨਲਿਨੀ ਮਲਹੋਤਾ ਨੇ ਨਿਰਣਾਕਾਰ ਦੀ ਭੂਮਿਕਾ ਨਿਭਾਈ। ਇਸ ਮੌਕੇ ਸਰਕਾਰੀ ਰਜਿੰਦਰਾ ਕਾਲਜ ਪਟਿਆਲਾ ਦੇ ਮਨੋਚਿਕਿਤਸਕ ਵਿਭਾਗ ਤੋਂ ਡਾ. ਜਸਮੀਨ ਵੱਲੋਂ ਨਸ਼ੇ ਦੀ ਆਦਤ ਅਤੇ ਇਸ ਤੋਂ ਛੁਟਕਾਰੇ ਸਬੰਧੀ ਹੱਲ ਉੱਤੇ ਭਾਸ਼ਣ ਦਿੱਤਾ ਗਿਆ। ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਅਤੇ ਪ੍ਰੋਵੋਸਟ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਨਸ਼ਾ ਮੁਕਤ ਭਾਰਤ ਪ੍ਰਾਜੈਕਟ ਵਿੱਚ ਸਮੇਂ ਸਮੇਂ ਆਪਣਾ ਯੋਗਦਾਨ ਪਾਉਂਦੀ ਰਹਿੰਦੀ ਹੈ। ਪੋਸਟਰ ਸਿਰਜਣਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।-
Advertisement
Advertisement
×

