ਤਨਖਾਹਾਂ ’ਚ ਇਕਸਾਰਤਾ ਲਿਆਉਣ ਵਾਲੀ ਰਿਪੋਰਟ ਮੁਲਾਜ਼ਮ ਵਿਰੋਧੀ ਕਰਾਰ : The Tribune India

ਤਨਖਾਹਾਂ ’ਚ ਇਕਸਾਰਤਾ ਲਿਆਉਣ ਵਾਲੀ ਰਿਪੋਰਟ ਮੁਲਾਜ਼ਮ ਵਿਰੋਧੀ ਕਰਾਰ

ਤਨਖਾਹਾਂ ’ਚ ਇਕਸਾਰਤਾ ਲਿਆਉਣ ਵਾਲੀ ਰਿਪੋਰਟ ਮੁਲਾਜ਼ਮ ਵਿਰੋਧੀ ਕਰਾਰ

ਧਰਨਾ ਦਿੰਦੇ ਹੋਏ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰ ਤੇ ਅਹੁਦੇਦਾਰ।

ਦਰਸ਼ਨ ਸਿੰਘ ਮਿੱਠਾ

ਰਾਜਪੁਰਾ, 30 ਸਤੰਬਰ

ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜਲ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਪੰਪ ਅਪਰੇਟਆਂ ਵੱਲੋਂ ਅੱਜ ਦੂਜੇ ਦਿਨ ਵੀ ਧਰਨਾ ਦਿੱਤਾ ਗਿਆ।

ਬੁਲਾਰਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਫੀਲਡ ਤੇ ਦਫਤਰ ਵਿੱਚ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸਿਜ਼ ਕਾਮਿਆਂ ਦੀਆਂ ਤਨਖਾਹਾਂ ਵਿੱਚ ਇਕਸਾਰਤਾ ਲਿਆਉਣ ਦੇ ਨਾਂਅ ਹੇਠ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਜਾਰੀ ਕੀਤੀ ਗਈ ਹੈ ਜੋ ਵਰਕਰ ਵਿਰੋਧੀ ਹੈ, ਉਨ੍ਹਾਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵੱਲੋਂ ਵਰਕਰਾਂ ਦੀਆਂ ਪਿਛਲੇ ਦੋ ਤੋਂ ਤਿੰਨ ਮਹੀਨੇ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਜਦੋਂ ਕਿ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਪੱਤਰ ਜਾਰੀ ਕਰ ਕੇ ਸਮੂਹ ਕਾਰਜਕਾਰੀ ਇੰਜਨੀਅਰਾਂ ਨੂੰ ਹਦਾਇਤ ਕੀਤੀ ਸੀ ਕਿ ਵਰਕਰਾਂ ਦੀ ਤਨਖਾਹ ਹਰ ਮਹੀਨੇ ਦੀ 7 ਤਰੀਕ ਨੂੰ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਿਰਤ ਕਾਨੂੰਨ ਮੁਤਾਬਕ ਈ.ਪੀ.ਐੱਫ, ਈ.ਐੱਸ.ਆਈ. ਲਾਗੂ ਕੀਤੀ ਜਾਵੇ, ਇਨਲਿਸਟਮੈਂਟ ਰੱਦ ਕਰ ਕੇ ਸਮੂਹ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ, ਘਨੌਰ ਸਬ ਡਿਵੀਜ਼ਨ ਵਿੱਚ ਕੰਮ ਕਰਦਿਆਂ ਫੌਤ ਹੋਏ ਕਾਮਿਆਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All