ਅਪੰਗ ਸੁਅੰਗ ਲੋਕਮੰਚ ਵੱਲੋਂ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ

ਅਪੰਗ ਸੁਅੰਗ ਲੋਕਮੰਚ ਵੱਲੋਂ ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ

ਸਰਕਾਰ ਖਿਲਾਫ਼ ਸੰਘਰਸ਼ ਦਾ ਐਲਾਨ ਕਰਦੇ ਹੋਏ ਅਪੰਗ-ਸੁਅੰਗ ਲੋਕਮੰਚ ਆਗੂ।

ਪੱਤਰ ਪ੍ਰੇਰਕ

ਘਨੌਰ, 27 ਫਰਵਰੀ

ਸਬ ਤਹਿਸੀਲ ਕੰਪਲੈਕਸ ਘਨੌਰ ਵਿੱਚ ਅਪੰਗ ਸੁਅੰਗ ਲੋਕਮੰਚ (ਅਸੁਲ) ਬਲਾਕ ਇਕਾਈ ਘਨੌਰ ਦੀ ਇੱਕ ਮੀਟਿੰਗ ਇਸ ਦੇ ਆਗੂਆਂ ਓਮਕਾਰ ਸ਼ਰਮਾ ਸੋਗਲਪੁਰ, ਹੰਸਰਾਜ, ਬਲਜੀਤ ਸਿੰਘ ਹਰੀਮਾਜਰਾ ਦੀ ਸਾਂਝੀ ਅਗਵਾਈ ਵਿੱਚ ਹੋਈ ਜਿਸ ਦੌਰਾਨ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਾ ਕੀਤੇ ਜਾਣ ’ਤੇ 23 ਮਾਰਚ ਤੋਂ ਸੰਘਰਸ਼ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਲੋਕਮੰਚ ਆਗੂਆਂ ਓਮਕਾਰ ਸ਼ਰਮਾ, ਜਗਤਾਰ ਸਿੰਘ, ਧਰਮਪਾਲ ਹਰੀਮਾਜਰਾ, ਲਖਵਿੰਦਰ ਸਿੰਘ ਸਰਾਲਾ, ਗੁਰਨਾਮ ਚੰਦ ਸਮੇਤ ਹੋਰਨਾਂ ਨੇ ਆਖਿਆ ਕਿ ਰਾਜ ਦੀ ਸਤਾ ’ਤੇ ਕਾਬਜ਼ ਕਾਂਗਰਸ ਸਰਕਾਰ ਵੱਲੋਂ ਚਾਰ ਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਅਪੰਗਾਂ, ਵਿਧਵਾਵਾਂ, ਨਿਆਸ਼ਰਿਤਾਂ ਅਤੇ ਹੋਰ ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਕੇ ਨੌਕਰੀਆਂ ਦਾ ਬੈਕਲਾਗ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਰਾਜ ਦੇ ਅਪੰਗ, ਵਿਧਵਾਵਾਂ, ਬਜ਼ੁਰਗਾਂ, ਨਿਆਸ਼ਰਿਤਾਂ ਅਤੇ ਹੋਰਨਾਂ ਲੋੜਵੰਦਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਕਰੇ। ਮੰਚ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ 23 ਮਾਰਚ ਤੋਂ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All