ਅਪੋਲੋ ਪਬਲਿਕ ਸਕੂਲ ਕੁਇਜ਼ ਕਰਵਾਏ
ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਵਿੱਚ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਐਬੈਕਸ ਕੁਇਜ਼ ਕਰਵਾਏ ਗਏ। ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਅਤੇ ਗਣਿਤ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਨੂੰ ਐਬੈਕਸ ਵਿਭਾਗ ਦੀ ਅਧਿਆਪਕਾ ਕਿਰਨ...
Advertisement
ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਵਿੱਚ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਐਬੈਕਸ ਕੁਇਜ਼ ਕਰਵਾਏ ਗਏ। ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਅਤੇ ਗਣਿਤ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਨੂੰ ਐਬੈਕਸ ਵਿਭਾਗ ਦੀ ਅਧਿਆਪਕਾ ਕਿਰਨ ਗਰਗ ਵੱਲੋਂ ਸੁਚਾਰੂ ਢੰਗ ਨਾਲ ਸੰਚਾਲਿਤ ਕੀਤਾ ਗਿਆ। ਮੁਕਾਬਲੇ ਦੇ ਮੁੱਖ ਮਹਿਮਾਨ ਅਤੇ ਜੱਜ ਦੀ ਭੂਮਿਕਾ ਅਭਿਸ਼ੇਕ ਗਰਗ ਨੇ ਨਿਭਾਈ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਸਕੂਲ ਪ੍ਰਿੰਸੀਪਲ ਨੀਲਿਮਾ ਦੀਕਸ਼ਿਤ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਐਬੈਕਸ ਵਿਭਾਗ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਤਿਆਰੀ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ।
Advertisement
Advertisement