ਖਾਲਸਾ ਸਾਜਨਾ ਦਿਵਸ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ : The Tribune India

ਖਾਲਸਾ ਸਾਜਨਾ ਦਿਵਸ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ

ਖਾਲਸਾ ਸਾਜਨਾ ਦਿਵਸ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ

ਪ੍ਰਚਾਰਕਾਂ ਨਾਲ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਰਨੈਲ ਸਿੰਘ ਕਰਤਾਰਪੁਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ

ਪਟਿਆਲਾ 4 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਪਾਕਿਸਤਾਨ) ਵਿਖੇ ਜਥਾ ਭੇਜੇ ਜਾਣ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਅੰਤਿਰੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦਾ ਜਥਾ ਪਾਕਿਸਤਾਨ ਭੇਜਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਤੋਂ ਅਰਜ਼ੀਆਂ ਮੰਗੀਆਂ ਹਨ ਅਤੇ ਇੱਛੁਕ ਸੰਗਤਾਂ ਆਪਣੇ ਦਸਤਾਵੇਜ਼ ਅਤੇ ਪਾਸਪੋਰਟ ਮਿਥੀ ਮਿਆਦ ਤੋਂ ਪਹਿਲਾਂ ਜਮ੍ਹਾਂ ਕਰਵਾਉਣ, ਤਾਂ ਹੀ ਗੁਰੂ ਘਰ ਦੇ ਦਰਸ਼ਨ ਦੀਦਾਰ ਹੋ ਸਕਦੇ ਹਨ।

ਮੀਟਿੰਗ ਦੌਰਾਨ ਕਰਤਾਰਪੁਰ ਨੇ ਦੱਸਿਆ ਕਿ ਜਥੇ ਦੇ ਯਾਤਰੂ ਦੇ ਪਾਸਪੋਰਟ ਦੀ ਸਰਕਾਰ ਪੂਰੀ ਜਾਂਚ ਕਰਦੀ ਹੈ। ਇਸ ਲਈ ਮੁਕੰਮਲ ਵੇਰਵਿਆਂ ਨਾਲ ਹਰ ਯਾਤਰੀ ਸਹੀ ਅਤੇ ਪੁਖਤਾ ਦਸਤਾਵੇਜ਼ ਭੇਜੇ, ਤਾਂ ਕਿ ਸਿੱਖ ਯਾਤਰੂਆਂ ਨੂੰ ਪਹਿਲ ਮਿਲ ਸਕੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਲਿਸਟ ਭੇਜੇ ਜਾਣ ਤੋਂ ਬਾਅਦ ਵੀਜਾ ਫੀਸ ਵਾਪਸ ਨਹੀਂ ਹੁੰਦੀ। ਜਿਹੜੇ ਵੀ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜਾਣਾ ਚਾਹੁੰਦੇ ਹਨ, ਉਹ 31 ਦਸੰਬਰ ਤੋਂ ਪਹਿਲਾਂ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦਫਤਰ ਪੁੱਜਦੇ ਕਰਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All