ਰਾਜਪੁਰਾ: ਆਮ ਆਦਮੀ ਪਾਰਟੀ ਵੱਲੋਂ ਹਲਕਾ ਰਾਜਪੁਰਾ ਤੋਂ ਕਰਨ ਗੜ੍ਹੀ ਨੂੰ ਬਲਾਕ ਇੰਚਾਰਜ ਲਗਾਇਆ ਗਿਆ ਹੈ। ਕਰਨ ਗੜ੍ਹੀ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਦਿੱਤੀ ਗਈ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। -ਨਿੱਜੀ ਪੱਤਰ ਪ੍ਰੇਰਕ