ਦੇਵੀਗੜ੍ਹ: ਕਾਂਗਰਸ ਵੱਲੋਂ ਜਵਾਹਰ ਬਾਲ ਮੰਚ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਸ਼ੈਰੀ ਰਿਆੜ ਦੇ ਸਮਰਥਕਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਨੂੰ ਕੀਤੀ ਮਿਹਨਤ ਦੇ ਅਨੁਸਾਰ ਮਾਣ ਸਨਮਾਨ ਦਿੰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਾਣ ਸਨਮਾਨ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਇਸ ਵੱਡੀ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। -ਪੱਤਰ ਪ੍ਰੇਰਕ