ਪਟਿਆਲਾ: ਹਾਲ ਹੀ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਸੀ ਜਿਸ ਦੌਰਾਨ ਰਾਜੇਸ਼ ਸ਼ਰਮਾ ਰਾਜੂ (ਕੌਂਸਲਰ ਵਾਰਡ ਨੰਬਰ 28) ਨੂੰ ਬਲਾਕ ਕਾਂਗਰਸ ਕਮੇਟੀ ਬਿਸ਼ਨ ਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ ਨੂੰ ਇਸ ਨਵੀਂ ਜ਼ਿੰਮੇਵਾਰੀ ਸਬੰਧੀ ਨਿਯੁਕਤੀ ਪੱਤਰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਅਤੇ ਕਾਂਗਰਸ ਆਗੂ ਮੋਹਿਤ ਮਹਿੰਦਰਾ ਨੇ ਸੌਂਪਿਆ ਜਿਸ ਦੌਰਾਨ ਮੋਹਿਤ ਮਹਿੰਦਰਾ ਵੱਲੋਂ ਰਾਜੇਸ਼ ਰਾਜੂ ਨੂੰ ਮੁਬਾਰਕਬਾਦ ਦਿੰਦਿਆਂ ਸਨਮਾਨਤ ਵੀ ਕੀਤਾ ਗਿਆ। ਉਧਰ ਪ੍ਰਧਾਨ ਬਣੇ ਰਾਜੂ ਦਾ ਤਰਕ ਸੀ ਕਿ ਉਹ ਵੱਧ ਤੋਂ ਵੱਧ ਤੋਂ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਸਮੇਤ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੇਠਲੇ ਪੱਧਰ ਤੱਕ ਪ੍ਰਚਾਰਨਗੇ।-ਖੇਤਰੀ ਪ੍ਰਤੀਨਿਧ