ਪਟਿਆਲਾ ’ਚ 216 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ
ਪੱਤਰ ਪ੍ਰੇਰਕ ਪਟਿਆਲਾ, 12 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਦੇ 47 ਕੇਂਦਰਾਂ ’ਚ ਕਰਵਾਏ 16ਵੇਂ ਰੁਜ਼ਗਾਰ ਮੇਲੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀਡੀਓ...
Advertisement
ਪੱਤਰ ਪ੍ਰੇਰਕ
ਪਟਿਆਲਾ, 12 ਜੁਲਾਈ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ ਦੇ 47 ਕੇਂਦਰਾਂ ’ਚ ਕਰਵਾਏ 16ਵੇਂ ਰੁਜ਼ਗਾਰ ਮੇਲੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਸੰਬੋਧਨ ਕੀਤਾ। ਪਟਿਆਲਾ ਵਿੱਚ 216 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਲੋਕੋਮੋਟਿਵ ਵਰਕਸ ਦੇ ਮੁੱਖ ਪ੍ਰਬੰਧਕ ਰਾਜੇਸ਼ ਮੋਹਨ ਨੇ ਦੱਸਿਆ ਕਿ ਇਹ ਰੁਜ਼ਗਾਰ ਮੇਲਾ ਲੋਕੋਮੋਟਿਵ ਵਰਕਸ (ਪੀਐਲਏ) ਵਿੱਚ ਕੀਤਾ ਗਿਆ। ਪਟਿਆਲਾ ਵਿੱਚ ਹੋਏ ਰੁਜ਼ਗਾਰ ਮੇਲੇ ਦੌਰਾਨ ਕੁੱਲ 216 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਹ ਨਿਯੁਕਤੀਆਂ ਰੇਲਵੇ ਵਿਭਾਗ, ਸਿਹਤ ਵਿਭਾਗ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਪਾਣੀ ਸੰਸਾਧਨ ਵਿਭਾਗ ਆਦਿ ਵਿੱਚ ਹੋਈਆਂ ਹਨ।
Advertisement
×