ਰਾਜਪੁਰਾ: ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਹਲਕਾ ਰਾਜਪੁਰਾ ਦੇ ਯੂਥ ਅਕਾਲੀ ਦਲ ਦੀ ਮੀਟਿੰਗ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਯੂਥ ਵਿੰਗ ਦੇ ਜਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਸਤਨਾਮ ਸਿੰਘ ਸੱਤਾ ਨੇ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹ੍ਵਾਂ ਵਿੱਚ ਸਰਕਲ ਖੇੜਾ ਗੱਜੂ ਤੋਂ ਪ੍ਰਧਾਨ ਜਗਜੀਤ ਸਿੰਘ, ਜਨਰਲ ਸਕੱਤਰ ਜੋਰਾ ਸਿੰਘ ਊਰਨਾ, ਸਰਕਲ ਬਸੰਤਪੁਰਾ ਤੋਂ ਪ੍ਰਧਾਨ ਅਸ਼ੋਕ ਕੁਮਾਰ ਅਲੂਣਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਵਿਰਕ, ਰਾਜਪੁਰਾ ਦਿਹਾਤੀ ਤੋਂ ਪ੍ਰਧਾਨ ਮਨਦੀਪ ਸਿੰਘ ਧੂੰਮਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਹੈਪੀ ਜਨਸੂਈ, ਪਟੇਲ ਨਗਰ ਰਾਜਪੁਰਾ ਸਰਕਲ ਤੋਂ ਪ੍ਰਧਾਨ ਸਾਹਿਲ ਤਗੇਜਾ, ਜਨਰਲ ਸਕੱਤਰ ਬਲਜੀਤ ਸਿੰਘ, ਰਾਜਪੁਰਾ-2 ਨਿਊ ਤਹਿਸੀਲ ਤੋਂ ਪ੍ਰਧਾਨ ਕਰਨ ਬੱਬਰ ਆਦਿ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਐਡਵੋਕੇਟ ਅਰਪਣ ਬਰਾੜ, ਸਿਮਰਨਜੀਤ ਸਿੰਘ ਬਿੱਲਾ, ਵਿਕਰਮ ਸਿੰਘ ਗੁਰਨਾ ਮੌਜੂਦ ਸਨ। -ਪੱਤਰ ਪ੍ਰੇਰਕ