ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਪ੍ਰਵਾਨਗੀ ਪੱਤਰ ਦਿੱਤੇ

ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 5 ਮਾਰਚ ਹਾਊਸਿੰਗ ਫਾਰ ਆਲ ਸਕੀਮ ਤਹਿਤ ਰਾਜਪੁਰਾ ਸ਼ਹਿਰ ਦੇ 117 ਲੋੜਵੰਦ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਪ੍ਰਵਾਨਗੀ ਪੱਤਰ ਦਿੰਦਿਆਂ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ...
ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਦਿੰਦੇ ਹੋਏ ਵਿਧਾਇਕ ਨੀਨਾ ਮਿੱਤਲ। ਫੋਟੋ: ਮਿੱਠਾ
Advertisement

ਨਿੱਜੀ ਪੱਤਰ ਪ੍ਰੇਰਕ

ਰਾਜਪੁਰਾ, 5 ਮਾਰਚ

Advertisement

ਹਾਊਸਿੰਗ ਫਾਰ ਆਲ ਸਕੀਮ ਤਹਿਤ ਰਾਜਪੁਰਾ ਸ਼ਹਿਰ ਦੇ 117 ਲੋੜਵੰਦ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਪ੍ਰਵਾਨਗੀ ਪੱਤਰ ਦਿੰਦਿਆਂ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜਪੁਰਾ ਵਿੱਚ ਹੁਣ ਤੱਕ 477 ਲੋੜਵੰਦਾਂ ਨੂੰ ਕਰੀਬ 8 ਕਰੋੜ 35 ਲੱਖ ਰੁਪਏ ਦੇ ਸੈਂਕਸ਼ਨ ਲੈਟਰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ। ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਦੱਸਿਆ ਕਿ ਇਹ ਪਰਿਵਾਰ ਲੰਬੇ ਸਮੇਂ ਤੋਂ ਟੁੱਟੇ ਭੱਜੇ ਮਕਾਨਾਂ ਵਿੱਚ ਰਹਿ ਕੇ ਗੁਜ਼ਾਰਾ ਕਰ ਰਹੇ ਸਨ, ਪ੍ਰੰਤੂ ਹੁਣ ਉਨ੍ਹਾਂ ਨੂੰ ਮਕਾਨ ਬਣਾਉਣ ਲਈ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਇਕ ਲੱਖ 75 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਮੌਕੇ ਪੀ.ਏ. ਅਮਰਿੰਦਰ ਮੀਰੀ, ਐਡਵੋਕੇਟ ਸੰਦੀਪ ਬਾਵਾ, ਕਾਰਜਸਾਧਕ ਅਫ਼ਸਰ ਰਾਜਪੁਰਾ ਅਵਤਾਰ ਚੰਦ ਸੇਖੜੀ, ਐਡਵੋਕੇਟ ਲਵਿਸ਼ ਮਿੱਤਲ ,ਕੌਂਸਲਰ ਰਾਕੇਸ਼ ਮਹਿਤਾ, ਕੌਂਸਲਰ ਰਾਜੇਸ਼ ਇੰਸਾ, ਕੌਂਸਲਰ ਜੈ ਕਿਸ਼ਨ ਅਗਰਵਾਲ, ਦਿਨੇਸ਼ ਮਹਿਤਾ, ਰਤਨੇਸ਼ ਜਿੰਦਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Advertisement
Show comments