ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ੌਜ ਵਿੱਚ ਭਰਤੀ ਲਈ ਰੈਲੀ 21 ਅਗਸਤ ਤੋਂ

ਪਟਿਆਲਾ: ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਫ਼ੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 21 ਤੋਂ 31 ਅਗਸਤ 2023 ਤੱਕ ਰੈਲੀ ਕਰਵਾਈ ਜਾ ਰਹੀ ਹੈ। ਇਸ ਵਿੱਚ ਪਟਿਆਲਾ ਸਣੇ ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ...
Advertisement

ਪਟਿਆਲਾ: ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਫ਼ੌਜ ਵਿੱਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 21 ਤੋਂ 31 ਅਗਸਤ 2023 ਤੱਕ ਰੈਲੀ ਕਰਵਾਈ ਜਾ ਰਹੀ ਹੈ। ਇਸ ਵਿੱਚ ਪਟਿਆਲਾ ਸਣੇ ਸੰਗਰੂਰ, ਮਾਨਸਾ, ਬਰਨਾਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਡਾਇਰੈਕਟਰ ਆਰਮੀ ਭਰਤੀ ਕਰਨਲ ਆਸ਼ੀਸ਼ ਲਾਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿੱਚ ਹੋਣ ਵਾਲੀ ਇਸ ਭਰਤੀ ਰੈਲੀ ਵਿੱਚ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਤਕਨੀਕੀ, ਕਲਰਕ ਅਤੇ ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਤਕਨੀਕੀ (ਐਨ.ਏ.) ਦੀ ਭਰਤੀ ਕੀਤੀ ਜਾਵੇਗੀ। ਭਰਤੀ ਬਿਲਕੁਲ ਮੁਫ਼ਤ ਅਤੇ ਕੇਵਲ ਮੈਰਿਟ ’ਤੇ ਕੀਤੀ ਹੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਕਿਸੇ ਨੂੰ ਕੋਈ ਰਿਸ਼ਵਤ ਆਦਿ ਨਾ ਦੇਣ। -ਖੇਤਰੀ ਪ੍ਰਤੀਨਿਧ

Advertisement
Advertisement
Tags :
ਅਗਸਤਭਰਤੀਰੈਲੀਵਿੱਚ